ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੇ ਜਾਣ ਦੇ ਕੁੱਝ ਘੰਟਿਆਂ ਬਾਅਦ ਸੰਸਦ ਵਿੱਚ ਬਜਟ ਪ੍ਰਸਤਾਵ ਡਿੱਗਣ ਤੋਂ ਬਾਅਦ ਪਿਛਲੇ ਹਫ਼ਤੇ ਮੈਗਡਾਲੇਨਾ ਐਂਡਰਸਨ ਨੂੰ ਅਸਤੀਫਾ ਦੇਣਾ ਪਿਆ ਸੀ। ਪਰ ਹੁਣ ਸੋਮਵਾਰ ਨੂੰ ਉਨ੍ਹਾਂ ਨੂੰ ਮੁੜ ਸਰਕਾਰ ਦਾ ਮੁਖੀ ਚੁਣਿਆ ਗਿਆ ਹੈ।
ਸੋਸ਼ਲ ਡੈਮੋਕ੍ਰੇਟ ਪਾਰਟੀ ਦੀ ਨੇਤਾ ਐਂਡਰਸਨ ਨੇ ਇੱਕ ਹਫਤੇ ਦੇ ਅੰਦਰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਦਾ ਅਹੁਦਾ ਸਾਂਭ ਲਿਆ ਹੈ। ਹਾਲਾਂਕਿ ਉਹ ਆਪਣੀ ਪਾਰਟੀ ਦੀ ਘੱਟ ਗਿਣਤੀ ਸਰਕਾਰ ਬਣਾਏਗੀ। ਇਸ ਦੇ ਨਾਲ ਹੀ ਮੰਗਲਵਾਰ ਨੂੰ ਉਨ੍ਹਾਂ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤੇ ਜਾਣ ਵਾਲਿਆਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਐਂਡਰਸਨ, ਜੋ ਪਿਛਲੇ ਹਫਤੇ ਬੁੱਧਵਾਰ ਨੂੰ ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੀ ਗਈ ਸੀ, ਇਸ ਅਹੁਦੇ ‘ਤੇ ਸਿਰਫ ਸੱਤ ਘੰਟੇ ਹੀ ਰਹਿ ਸਕੀ ਸੀ ਕਿਉਂਕ ਉਨ੍ਹਾਂ ਦੀ ਸਹਿਯੋਗੀ ‘ਦਿ ਗ੍ਰੀਨਜ਼’ ਨੇ ਉਨ੍ਹਾਂ ਦੀ ਸਰਕਾਰ ਤੋਂ ਸਮਰਥਨ ਵਾਪਿਸ ਲੈ ਲਿਆ ਸੀ।
ਇਹ ਵੀ ਪੜ੍ਹੋ : ਪਾਕਿ ਮਾਡਲ ਨੇ ਮੰਗੀ ਮੁਆਫ਼ੀ, ਕਿਹਾ-‘ਕਰਤਾਰਪੁਰ ਸਾਹਿਬ ਦਾ ਇਤਿਹਾਸ ਤੇ ਸਿੱਖ ਧਰਮ ਨੂੰ ਜਾਣਨ ਗਈ ਸੀ’
ਐਂਡਰਸਨ ਨੇ ਆਪਣੀ ਨਿਯੁਕਤੀ ਤੋਂ ਬਾਅਦ ਕਿਹਾ, ‘ਮੈਂ ਚੰਗਾ ਮਹਿਸੂਸ ਕਰ ਰਹੀ ਹਾਂ ਅਤੇ ਮੈਂ ਕੰਮ ਸ਼ੁਰੂ ਕਰਨ ਲਈ ਉਤਸੁਕ ਹਾਂ।’ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਵਿੱਤ ਮੰਤਰੀ ਰਹੀ ਐਂਡਰਸਨ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਕੈਬਨਿਟ ਮੈਂਬਰਾਂ ਦੇ ਨਾਵਾਂ ਦਾ ਐਲਾਨ ਹੋਣ ਤੋਂ ਬਾਅਦ ਆਪਣੀ ਸਰਕਾਰ ਦੀਆਂ ਨੀਤੀਆਂ ਪੇਸ਼ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: