ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਿਹਤ ਵਿਭਾਗ ਹਰਿਆਣਾ ‘ਚ ਫੈਲ ਰਹੇ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਰਿਹਾ ਹੈ।
ਜੇਕਰ ਲੋੜ ਪਈ ਤਾਂ ਵਿਦੇਸ਼ੀ ਯਾਤਰੀਆਂ ਦੇ ਹਰਿਆਣਾ ਆਉਣ ‘ਤੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਜਾ ਸਕਦੇ ਹਨ। ਹੁਣ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਪਰਤ ਜਾਣ। ਕਿਸਾਨਾਂ ਦੀਆਂ ਮੁੱਖ ਮੰਗਾਂ ਪੂਰੀਆਂ ਹੋ ਗਈਆਂ ਹਨ, ਹੁਣ ਕੋਈ ਮੁੱਦਾ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਯਾਤਰੀਆਂ ਸਬੰਧੀ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਿਸਾਨ ਆਗੂਆਂ ਦੀ ਇੱਕੋ ਇੱਕ ਮੰਗ ਸੀ ਕਿ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਕੀਤੀ ਜਾਵੇ, ਜਿਸ ਨੂੰ ਸਰਕਾਰ ਨੇ ਪ੍ਰਵਾਨ ਕਰਕੇ ਪੂਰਾ ਕਰ ਦਿੱਤਾ ਹੈ। ਕਿਸਾਨਾਂ ਦੀਆਂ ਬਾਕੀ ਮੰਗਾਂ ਨੂੰ ਵੀ ਕਮੇਟੀ ਬਣਾ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ | ਹੁਣ ਕਿਸਾਨਾਂ ਨੂੰ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ। ਨਵੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਰੱਖਣਾ ਠੀਕ ਨਹੀਂ ਹੈ।