ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵਿਜੇ ਮਾਲਿਆ ਖਿਲਾਫ ਮਾਣਹਾਨੀ ਮਾਮਲੇ ‘ਚ ਅਹਿਮ ਐਲਾਨ ਕੀਤਾ। ਸੁਪਰੀਮ ਕੋਰਟ ਨੇ ਕਿਹਾ ਕਿ ਜਿਸ ਮਾਮਲੇ ‘ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ‘ਤੇ ਆਖਰੀ ਸੁਣਵਾਈ 18 ਜਨਵਰੀ 2022 ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਚ ਕਾਫੀ ਇੰਤਜ਼ਾਰ ਕਰ ਲਿਆ ਹੈ, ਹੁਣ ਅਸੀਂ ਇਸ ਤੋਂ ਜ਼ਿਆਦਾ ਇੰਤਜ਼ਾਰ ਨਹੀਂ ਕਰ ਸਕਦੇ। ਮਾਲਿਆ ਨੂੰ 2017 ਵਿੱਚ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਗਿਆ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਹ ਸਿਲਸਿਲਾ ਖਤਮ ਹੋ ਜਾਣਾ ਚਾਹੀਦਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਵਿਜੇ ਮਾਲਿਆ ਦੀ ਤਰਫ਼ੋਂ ਉਸ ਦਾ ਵਕੀਲ ਬਹਿਸ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸਰਵਉੱਚ ਅਦਾਲਤ ਨੇ ਕਿਹਾ ਕਿ ਅਸੀਂ ਹਮੇਸ਼ਾ ਲਈ ਵਿਜੇ ਮਾਲਿਆ ਦਾ ਇੰਤਜ਼ਾਰ ਨਹੀਂ ਕਰ ਸਕਦੇ। ਅਦਾਲਤ ਨੇ ਮਾਲਿਆ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਮਾਮਲੇ ਵਿੱਚ 2017 ਦੇ ਫੈਸਲੇ ਦੀ ਸਮੀਖਿਆ ਲਈ ਮਾਲਿਆ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ।
ਇਸ ਮਾਮਲੇ ‘ਚ ਮਾਲਿਆ ਨੂੰ ਨਿਆਂਇਕ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ 4 ਕਰੋੜ ਅਮਰੀਕੀ ਡਾਲਰ ਭੇਜਣ ਲਈ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਦੇ ਨਾਲ ਹੀ 18 ਜਨਵਰੀ ਨੂੰ ਕੇਂਦਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਕੁਝ ਕਾਨੂੰਨੀ ਮੁੱਦਿਆਂ ਕਾਰਨ ਮਾਲਿਆ ਦੀ ਹਵਾਲਗੀ ‘ਚ ਦੇਰੀ ਹੋ ਰਹੀ ਹੈ।
ਗੌਰਤਲਬ ਹੈ ਕਿ ਵਿਜੇ ਮਾਲਿਆ ਮਾਰਚ 2016 ਤੋਂ ਬ੍ਰਿਟੇਨ ‘ਚ ਰਹਿ ਰਹੇ ਹਨ। ਉਹ ਆਪਣੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਸ ਨਾਲ ਜੁੜੇ 9,000 ਕਰੋੜ ਰੁਪਏ ਤੋਂ ਵੱਧ ਬੈਂਕ ਕਰਜ਼ਾ ਧੋਖਾਧੜੀ ਦੇ ਮਾਮਲੇ ‘ਚ ਸ਼ਾਮਲ ਦੋਸ਼ੀਆਂ ‘ਚੋਂ ਇੱਕ ਹੈ ਫਿਲਹਾਲ ਹਵਾਲਗੀ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹੈ।