ਸਰਕਾਰ ਐੱਮ. ਐੱਸ. ਪੀ. ਨੂੰ ਲੈ ਕੇ ਗੱਲਬਾਤ ਲਈ ਤਿਆਰ ਹੋ ਗਈ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਇਸ ਮੁੱਦੇ ‘ਤੇ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ। ਇਸ ਲਈ ਕਿਸਾਨ ਮੋਰਚੇ ਨੂੰ ਆਪਣੇ 5 ਨੇਤਾਵਾਂ ਦੇ ਨਾਂ ਦੇਣ ਲਈ ਕਿਹਾ ਗਿਆ ਹੈ, ਜੋ ਗੱਲਬਾਤ ਦੌਰਾਨ ਬੈਠਕ ਵਿਚ ਮੌਜੂਦ ਰਹਿਣਗੇ। ਕਿਸਾਨ ਸੰਗਠਨ ਬੁੱਧਵਾਰ ਨੂੰ ਨਾਂ ਦੇਣਗੇ।
ਰਿਪੋਰਟਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਇੱਕ ਜਥੇਬੰਦੀ ਅੰਦੋਲਨ ਖਤਮ ਕਰਨ ਨੂੰ ਲੈ ਕੇ ਅਗਵਾਈ ਕਰ ਰਹੀ ਹੈ ਤਾਂ ਕੁਝ ਨੇਤਾ ਆਪਣੀਆਂ ਹੋਰ ਮੰਗਾਂ ਉਤੇ ਅੰਦੋਲਨ ਨੂੰ ਜਾਰੀ ਰੱਖਣਾ ਚਾਹੁੰਦੇ ਹਨ। 1 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ। ਇਸ ਤੋਂ ਬਾਅਦ ਅਗਲੀ ਰਣਨੀਤੀ ਉਤੇ ਫੈਸਲਾ ਲਿਆ ਜਾਵੇਗਾ। ਹਾਲਾਂਕਿ, 1 ਦਸੰਬਰ ਨੂੰ ਹੋਣ ਵਾਲੀ ਬੈਠਕ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਨੇ 4 ਦਸੰਬਰ ਨੂੰ ਵੀ ਆਪਣੀ ਇਕ ਹੋਰ ਅਗਲੀ ਬੈਠਕ ਬੁਲਾਈ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਪਾਸ ਕੀਤੇ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਇਹ ਤਿੰਨੋਂ ਖੇਤੀ ਕਾਨੂੰਨ ਦੇਸ਼ ਭਰ ਵਿੱਚ ਰੱਦ ਹੋ ਜਾਣਗੇ ਪਰ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਜਦੋਂ ਤੱਕ ਕਿਸਾਨਾਂ ਨੂੰ ਐੱਮ. ਐੱਸ. ਪੀ. ਉਤੇ ਕਾਨੂੰਨੀ ਗਾਰੰਟੀ ਨਹੀਂ ਮਿਲਦੀ ਉਦੋਂ ਤੱਕ ਉਹ ਅੰਦੋਲਨ ਖਤਮ ਨਹੀਂ ਕਰਨਗੇ।