ਕਿਸਾਨ ਪਿਛਲੇ ਸਾਲ ਤੋਂ ਅੰਦੋਲਨ ਜ਼ਰੀਏ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਮੰਗ ਕਰ ਰਹੇ ਹਨ, ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੇ ਮੰਤਰੀ ਨੇ ਵੀ ਇਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਜਲੰਧਰ ਵਿਖੇ ਕਿਹਾ ਕਿ ਜੇਕਰ ਕੇਂਦਰ MSP ‘ਤੇ ਗਾਰੰਟੀ ਦੇਣ ਵਿਚ ਅਸਫਲ ਰਿਹਾ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਖੁਦ 113 ਫਸਲਾਂ ‘ਤੇ ਐੱਮ. ਐੱਸ. ਪੀ. ਮੁਹੱਈਆ ਕਰਵਾਏਗੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜਲਦੀ ਹੀ ਵਿਜ਼ਨ ਡਾਕੂਮੈਂਟ ‘ਤੇ ਵੀ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਖੇਤੀ ਵਿਭਾਗ ਨੂੰ ਅਣਗੌਲਿਆ ਕੀਤਾ ਹੋਇਆ ਸੀ ਪਰ ਹੁਣ ਖੇਤੀਬਾੜੀ ਸੈਕਟਰ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀ ਹਰੇਕ ਸਮੱਸਿਆ ਦਾ ਹੱਲ ਲੱਭਿਆ ਜਾਵੇਗਾ।
ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ MSP ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਗੱਲਬਾਤ ਹੋਈ ਸੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਦੀ ਇਹ ਮੰਗ ਜ਼ਰੂਰ ਮੰਨ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਅੰਦੋਲਨ ਵਿਚ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾ ਚੁੱਕੀ ਹੈ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਵੀ ਦਿੱਤੇ ਜਾ ਰਹੇ ਹਨ।