ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਜਿਸ ਕਰਕੇ ਪੂਰੇ ਹਲਕੇ ਦੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਮਾਹਲ ਨੇ ਕਿਹਾ ਕਿ ਬਾਜਵਾ ਪਰਿਵਾਰ ਇਸ ਹਲਕੇ ਵਿੱਚ ਬਹੁਤ ਲੁੱਟ ਘਸੁੱਟ ਕੀਤੀ ਹੈ।
ਇਸ ਮੌਕੇ ‘ਤੇ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਮਾਹਲ ਨੇ ਕਿਹਾ ਕਿ ਲੰਮਾ ਸਮਾਂ ਇਸ ਹਲਕੇ ਵਿੱਚ ਬਾਜਵਾ ਪਰਿਵਾਰ ਕਾਬਜ ਰਿਹਾ ਹੈ ਜਿਹਨਾਂ ਨੇ ਹਲਕੇ ਵਿੱਚ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਸਗੋਂ ਨਸ਼ੇ ਨੂੰ ਬੜਾਵਾ ਦਿੱਤਾ ਹੈ ਅਤੇ ਬੇਰੁਜ਼ਗਾਰੀ ਵੀ ਹਲਕੇ ਦੀ ਮੁੱਖ ਸਮਸਿਆ ਹੈ। ਜਿਸਨੂੰ ਪਹਿਲ ਦੇ ਅਧਾਰ ‘ਤੇ ਖਤਮ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਲੋਕ ਕਾਂਗਰਸ ਤੋਂ ਅੱਕ ਚੁੱਕੇ ਹਨ ਇਸ ਲਈ ਪੰਜਾਬ ਵਿੱਚ ਅਕਾਲੀ ਬਸਪਾ ਦੀ ਸਰਕਾਰ ਬਣੇਗੀ।
ਵੀਡੀਓ ਲਈ ਕਲਿੱਕ ਕਰੋ -: