ਖੇਤੀ ਕਾਨੂੰਨ ਵਾਪਸੀ ਦਾ ਬਿੱਲ ਸੰਸਦ ਦੇ ਦੋਵਾਂ ਸਦਨਾਂ ਤੋਂ ਪਾਸ ਹੋ ਚੁੱਕਾ ਹੈ ਪਰ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਅੰਦੋਲਨ ਨੂੰ ਅੱਗੇ ਜਾਰੀ ਰੱਖਣ ਦੀ ਗੱਲ ਕਹੀ ਹੈ।
ਇੱਕ ਟਵੀਟ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ, “ਜਦੋਂ ਕਿਸਾਨ ਨਰਿੰਦਰ ਮੋਦੀ ਕਮੇਟੀ ਦੀ 2011 ਵਿੱਚ ਬਣਾਈ ਰਿਪੋਰਟ ਨੂੰ ਲਾਗੂ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (MSP ) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ, ਤਾਂ ਸਰਕਾਰ ਦੇਸ਼ ਦੀ ਆਰਥਿਕ ਵਿਵਸਥਾ ‘ਤੇ ਪਏ ਬੋਝ ਦੀ ਦੁਹਾਈ ਦੇ ਕੇ ਇਸ ਤੋਂ ਬਚਣ ਦੇ ਤਰੀਕੇ ਲੱਭ ਰਹੀ ਹੈ, ਸਰਕਾਰ ਵੱਲੋਂ ਆਪਣੇ ਬਚਾਅ ਲਈ ਕਈ ਪਾਵਰਫੰਡ ਵਾਲੇ ਅਰਥ ਸ਼ਾਸਤਰੀਆਂ ਨੂੰ ਅੱਗੇ ਰੱਖਿਆ ਗਿਆ ਹੈ।
ਉੱਥੇ ਹੀ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਧਰਨੇ ਵਾਲੀ ਥਾਂ ਤੋਂ ਕੋਈ ਨਹੀਂ ਜਾ ਰਿਹਾ, ਸਾਰੇ ਕਿਸਾਨ ਇੱਥੇ ਹੀ ਨੇ। ਮੰਗਾਂ ਮੰਨਣ ਤੋਂ ਬਾਅਦ ਹੀ ਸੰਘਰਸ਼ ਖ਼ਤਮ ਹੋਵੇਗਾ। ਇਹ ਅੰਦੋਲਨ ਕਦੋਂ ਤੱਕ ਚੱਲੇਗਾ ? ਇਸ ਸਵਾਲ ਦਾ ਜਵਾਬ ਦਿੰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੱਸੇਗੀ। ਵੱਡਾ ਸਵਾਲ MSP ਦਾ ਹੈ। ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਨਾਲ ਸਰਕਾਰ ਨੂੰ ਇੱਕ ਪੈਸੇ ਦਾ ਵੀ ਨੁਕਸਾਨ ਨਹੀਂ ਹੋਵੇਗਾ। ਜਦੋਂ ਸਰਕਾਰ ਬੈਠ ਕੇ ਗੱਲ ਕਰੇਗੀ ਤਾਂ ਇਹ ਸਾਰੀਆਂ ਗੱਲਾਂ ਸਮਝਾਈਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: