ਦਿੱਲੀ ਸਰਕਾਰ ਨੇ ਪੈਟਰੋਲ ‘ਤੇ ਵੈਟ 30 ਫੀਸਦੀ ਤੋਂ ਘਟਾ ਕੇ 19.40 ਫੀਸਦੀ ਕਰ ਦਿੱਤਾ ਹੈ। ਪੈਟਰੋਲ ਦੀਆਂ ਕੀਮਤਾਂ ‘ਚ 8 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਅੱਜ ਅੱਧੀ ਰਾਤ ਤੋਂ ਨਵੀਆਂ ਕੀਮਤਾਂ ਲਾਗੂ ਹੋਣਗੀਆਂ। ਹਾਲਾਂਕਿ ਡੀਜ਼ਲ ‘ਤੇ ਵਸੂਲੇ ਜਾਣ ਵਾਲੇ ਵੈਟ ‘ਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਨਵੀਆਂ ਕੀਮਤਾਂ ਅੱਜ ਰਾਤ ਤੋਂ ਲਾਗੂ ਹੋਣਗੀਆਂ।
ਕੀ ਹੁੰਦਾ ਹੈ ਵੈਟ?
ਪੈਟਰੋਲ ਅਤੇ ਡੀਜ਼ਲ ਜੀਐੱਸਟੀ ਦੇ ਦਾਇਰੇ ਵਿੱਚ ਨਹੀਂ ਆਉਂਦੇ, ਇਸ ਲਈ ਕੇਂਦਰ ਸਰਕਾਰ ਦੁਆਰਾ ਇਸ ਉੱਤੇ ਐਕਸਾਈਜ਼ ਡਿਊਟੀ ਅਤੇ ਰਾਜ ਸਰਕਾਰ ਦੁਆਰਾ ਵੈਟ ਆਦਿ ਲਗਾਇਆ ਜਾਂਦਾ ਹੈ। ਅਜਿਹੇ ‘ਚ ਜਦੋਂ ‘ਆਪ’ ਦੀ ਸੂਬਾ ਸਰਕਾਰ ਆਪਣੇ ਹੱਕਾਂ ਦਾ ਵੈਟ ਘਟਾਉਂਦੀ ਹੈ ਤਾਂ ਈਂਧਨ ਦੇ ਰੇਟ ਹੇਠਾਂ ਆ ਜਾਂਦੇ ਹਨ ਅਤੇ ਦਿੱਲੀ ‘ਚ ਵੀ ਅਜਿਹਾ ਹੀ ਹੋਇਆ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ 3 ਨਵੰਬਰ ਨੂੰ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਇਸ ਤੋਂ ਬਾਅਦ ਕਰਨਾਟਕ, ਪੁਡੂਚੇਰੀ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਅਸਾਮ, ਸਿੱਕਮ, ਬਿਹਾਰ, ਮੱਧ ਪ੍ਰਦੇਸ਼, ਗੋਆ, ਗੁਜਰਾਤ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਲੱਦਾਖ ਨੇ ਇਸ ‘ਤੇ ਵੈਟ ਦੀ ਕਟੌਤੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: