ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਹੀ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹੁਣ ਸਿੱਖਿਆ ਦੇ ਮੁੱਦੇ ਨੂੰ ਲੈ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ।
ਇਸ ਵਿਚਕਾਰ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ‘ਚ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਦੌਰਾ ਕਰਨ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ, “ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਜੀ.ਦੇ ਹਾਲਕੇ ਦੇ ਸਕੂਲ ਨੂੰ ਦੇਖਣ ਗਿਆ ਸੀ। CM ਸਾਹਿਬ ਦੇ ਸਕੂਲਾਂ ਦੀ ਹਾਲਤ ਵੇਖੋ , ਚਾਰੇ ਪਾਸੇ ਟਾਇਲਟ ਦੀ ਬਦਬੂ, ਹਰ ਜਗ੍ਹਾ ਮੱਕੜੀ ਦੇ ਜਾਲੇ, ਸਮਾਰਟ ਕਲਾਸਰੂਮ ਦੇ ਨਾਮ ‘ਤੇ ਮਜ਼ਾਕ, ਪੂਰੇ ਸਕੂਲ ਵਿੱਚ ਇੱਕ ਅਧਿਆਪਕ ਅਤੇ ਤਨਖਾਹ ਸਿਰਫ 6000।
ਇਸ ਦੌਰਾਨ ਪੰਜਾਬ ‘ਚ ਜਿਆਦਾ ਸਕੂਲ ਹੋਣ ਅਤੇ ਦਿੱਲੀ ‘ਚ ਘੱਟ ਸਕੂਲ ਦੇ ਸਵਾਲ ਦਾ ਜਵਾਬ ਦਿੰਦਿਆਂ ਸਿਸੋਦੀਆ ਨੇ ਕਿਹਾ ਕਿ ਸਰਕਾਰ ਦਾ ਕੰਮ ਹੈ ਸਕੂਲਾਂ ‘ਚ ਸੁਧਾਰ ਕਰਨਾ ਜੇ ਪੰਜਾਬ ਸਰਕਾਰ ਸੁਧਾਰ ਨਹੀਂ ਕਰ ਸਕਦੀ ਤਾਂ ਅਸਤੀਫ਼ਾ ਦੇ ਦੇਣ। ਪੰਜਾਬ ਵਿੱਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਸੀ। ‘ਆਪ’ ਨੂੰ ਵੀ ਦਿੱਲੀ ‘ਚ ਪੰਜ ਸਾਲ ਮਿਲੇ ਸੀ। ਜੇਕਰ ਦਿੱਲੀ ਦੇ ਸਕੂਲਾਂ ਵਿੱਚ ਪੰਜ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਪੰਜਾਬ ਦੇ ਲੋਕ ਵੀ ਆਪਣੇ ਬੱਚਿਆਂ ਲਈ ਚੰਗੀ ਸਿੱਖਿਆ ਚਾਹੁੰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ ਸੀ, ਜਿਨ੍ਹਾਂ ਵਿੱਚ ਅਸੀਂ ਸੁਧਾਰ ਕੀਤਾ ਹੈ। ਅਸੀਂ ਤੁਰੰਤ ਦੇ ਦਿੱਤੀ। ਉਹ ਪੰਜਾਬ ਦੇ ਉਨ੍ਹਾਂ 250 ਸਕੂਲਾਂ ਦੀ ਸੂਚੀ ਨਹੀਂ ਦੇ ਸਕੇ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: