ਮੋਹਾਲੀ : ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪੰਜਾਬ ਸਰਕਾਰ ਖਿਲਾਫ ਵੱਖ-ਵੱਖ ਥਾਵਾਂ ‘ਤੇ ਧਰਨੇ ਦੇ ਰਹੇ ਹਨ। ਬੁੱਧਵਾਰ ਨੂੰ ਚਾਰ ਈਟੀਟੀ-ਟੀਈਟੀ ਪਾਸ ਅਧਿਆਪਕ ਖਰੜ ਵਿੱਚ ਇੱਕ ਮੋਬਾਈਲ ਟਾਵਰ ‘ਤੇ ਚੜ੍ਹ ਗਏ, ਜਿਸ ਤੋਂ ਬਾਅਦ ਪੁਲਿਸ ਨੂੰ ਭਾਜੜਾਂ ਪੈ ਗਈਆਂ। ਇਹ ਮੋਬਾਈਲ ਟਾਵਰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਨੇੜੇ ਹੈ।
ਇਨ੍ਹਾਂ ਅਧਿਆਪਕਾਂ ਵਿੱਚ ਦੋ ਔਰਤਾਂ ਤੇ ਦੋ ਮਰਦ ਹਨ। ਇਹ ਚਾਰੋਂ ਸਵੇਰ ਤੋਂ ਹੀ ਮੁੱਖ ਮੰਤਰੀ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨੇ ਤੇ ਫਿਰ ਮੋਬਾਈਲ ਟਾਵਰ ‘ਤੇ ਚੜ੍ਹ ਗਏ। ਇਸ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਹ ਵੀ ਪੜ੍ਹੋ : ‘CM ਚੰਨੀ MLA ਤੇ ਮੰਤਰੀਆਂ ਦੇ ਬੱਚਿਆਂ ਨੂੰ ਦੇ ਰਹੇ ਨੌਕਰੀ, ਸਾਡੀ ਸਰਕਾਰ ਬਣੀ ਤਾਂ ਧਾਂਦਲੀ ਬੰਦ ਕਰਾਂਗੇ’ – ਕੇਜਰੀਵਾਲ