ਕਿਸਾਨਾਂ ਲਈ ਅੱਜ ਦਾ ਦਿਨ ਬਹੁਤ ਖੁਸ਼ੀ ਦਾ ਹੈ। ਤਿੰਨੋਂ ਖੇਤੀ ਕਾਨੂੰਨਾਂ ਅੱਜ ਪੂਰੀ ਤਰ੍ਹਾਂ ਤੋਂ ਰੱਦ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ‘ਤੇ ਹਸਤਾਖਰ ਕਰ ਦਿੱਤੇ ਹਨ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਤੇ ਰਾਜ ਸਭਾ ਵਿਚ ਖੇਤੀ ਕਾਨੂੰਨ ਨੂੰ ਵਾਪਸ ਲੈਣ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਕਿਸਾਨ ਕਾਨੂੰਨ ਰੱਦ ਕਰਨ ਵਾਲਾ ਬਿੱਲ ਲੋਕ ਸਭਾ ‘ਚ ਚਾਰ ਮਿੰਟਾਂ ਵਿੱਚ ਹੀ ਪਾਸ ਕਰ ਦਿੱਤਾ ਗਿਆ ਸੀ, ਜਿਸ ਵਿੱਚ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਕੀਤੀ ਗਈ ਸੀ, ਜਦੋਂ ਕਿ ਰਾਜ ਸਭਾ ਵਿਚ ਇਹ ਕੁਝ ਬਹਿਸ ਤੋਂ ਬਾਅਦ ਪਾਸ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ 19 ਨਵੰਬਰ ਨੂੰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨ ਵਾਪਸ ਲੈ ਲਏ ਸਨ ਜਿਨ੍ਹਾਂ ਕਾਰਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। PM ਮੋਦੀ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਨੂੰ ਸਮਝਾਉਣ ਵਿਚ ਸਫਲ ਨਹੀਂ ਹੋ ਸਕੇ ਹਾਂ, ਜਿਸ ਕਾਰਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਰਹੇ ਹਾਂ।