ਬਿਕਰਮ ਸਿੰਘ ਮਜੀਠੀਆ ਨੇ ਸੂਬੇ ਵਿਚ ਬੇਰੋਜ਼ਗਾਰੀ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਕਾਂਗਰਸ ਨੇ ਵਾਅਦਾ ਕੀਤੀਆਂ ਨੌਕਰੀਆਂ ਤਾਂ ਕੀ ਦੇਣੀਆਂ ਸੀ, ਇਸ ਦੀ ਬਜਾਏ ਖਾਲੀ ਆਸਾਮੀਆਂ ਨਾ ਭਰ ਕੇ ਸੂਬੇ ਵਿੱਚ ਬੇਰੁਜ਼ਗਾਰੀ ਵਧਾ ਦਿੱਤੀ ਹੈ।
ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਆਪਣੇ ਕਾਰਜਕਾਲ ਦੇ ਆਖਰੀ ਦਿਨਾਂ ਦੌਰਾਨ ਵੀ 2,500 ਰੁਪਏ ਬੇਰੁਜ਼ਗਾਰੀ ਭੱਤਾ ਨਹੀਂ ਦੇ ਸਕੀ, ਜਿਸ ਦਾ ਇਸ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਪਰ ਆਪਣੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰ-ਘਰ ਨੌਕਰੀ ਦੇਣ ਵਿੱਚ ਚੰਨੀ ਸਰਕਾਰ ਪੂਰੀ ਤਰ੍ਹਾਂ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਕੁਝ ਹੀ ਦਿਨਾਂ ਅੰਦਰ ਡਿਪਟੀ ਸੀ. ਐੱਮ. ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣ ਵੀਰ ਸਿੰਘ ਲਹਿਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਗਿਆ। ਹੁਣ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਮੁੰਡੇ ਗਗਨਦੀਪ ਨੂੰ ਪੀ. ਐੱਸ. ਪੀ. ਸੀ. ਐੱਲ. ਦਾ ਪ੍ਰਸ਼ਾਸਨਿਕ ਡਾਇਰੈਕਟਰ ਅਤੇ ਕਾਂਗਰਸੀ ਆਗੂ ਅਮਰੀਕ ਢਿੱਲੋਂ ਦੇ ਪੋਤੇ ਕਰਨਵੀਰ ਸਿੰਘ ਨੂੰ PSTCLਦੇ ਪ੍ਰਸ਼ਾਸਨਿਕ ਡਾਇਰੈਕਟਰ ਵਜੋਂ ਨੌਕਰੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ‘ਤੇ ਅਜਿਹੀਆਂ ਸਾਰੀਆਂ ਗੈਰ-ਕਾਨੂੰਨੀ ਨਿਯੁਕਤੀਆਂ ਦੀ ਸਮੀਖਿਆ ਕਰਾਂਗੇ ਅਤੇ ਰੱਦ ਕਰਾਂਗੇ, ਭਾਵੇਂ ਇਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਦੀ ਡੀ. ਐੱਸ. ਪੀ. ਵਜੋਂ ਨਿਯੁਕਤੀ ਹੋਵੇ, ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਦੀ ਤਹਿਸੀਲਦਾਰ ਵਜੋਂ ਨਿਯੁਕਤੀ ਹੋਵੇ ਜਾਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਦੀ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਨਿਯੁਕਤੀ ਕੀਤੀ ਹੋਵੇ।