ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਰਮਿੰਦਰ ਸਿੰਘ ਬਰਾੜ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪਰਮਿੰਦਰ ਬਰਾੜ ਨੂੰ ਹਾਲ ਹੀ ਵਿੱਚ ਕੇ. ਸੀ. ਵੇਣੂਗੋਪਾਲ ਨੇ ਕਾਂਗਰਸ ਵਿੱਚ ਜੁਆਇਨ ਕਰਾਇਆ ਸੀ।
ਇਸ ਦੌਰਾਨ ਨਵੀਂ ਦਿੱਲੀ ਮੁੱਖ ਦਫਤਰ ਵਿੱਚ ਬੀ. ਜੇ. ਪੀ. ਪ੍ਰਧਾਨ ਜੇ. ਪੀ. ਨੱਡਾ ਵੀ ਮੌਜੂਦ ਸਨ। ਬਰਾੜ ਨੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਵੱਲੋਂ ਉਨ੍ਹਾਂ ‘ਤੇ ਵਿਸ਼ਵਾਸ ਜਤਾਉਣ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਬੁੱਧਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੇ ਅੱਜ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।