ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਬੁੱਧਵਾਰ ਨੂੰ ਮੰਗ ਕੀਤੀ ਕਿ ਸਰਕਾਰ ਕਿਸਾਨ ਕਾਨੂੰਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਮੰਨੇ।
ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਇਤਿਹਾਸਕ ਕਿਸਾਨ ਅੰਦੋਲਨ ਕਾਰਨ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਉਨ੍ਹਾਂ ਕਿਸਾਨਾਂ (ਜਿਨ੍ਹਾਂ ਦੀ ਅੰਦੋਲਨ ‘ਚ ਮੌਤ ਹੋ ਗਈ) ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਨਾਲ ਇਨਸਾਫ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਦੇ ਨਾਲ ਹੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਵੀ ਮੰਗ ਕੀਤੀ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਇਆ ਜਾਵੇ। ਰਾਸ਼ਟਰੀ ਲੋਕਤਾਂਤਰਿਕ ਪਾਰਟੀ ਦੇ ਹਨੂੰਮਾਨ ਬੈਨੀਵਾਲ ਨੇ ਮੰਗ ਕੀਤੀ ਕਿ ਕਿਸਾਨ ਕਾਨੂੰਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਜੋ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਵਾਪਸ ਲਿਆ ਜਾਵੇ।
ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲ੍ਹਾ ਪੱਤਰ ਲਿਖ ਕੇ ਸਾਰੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਦੇਣ ਵਾਲਾ ਕਾਨੂੰਨ ਸਮੇਤ ਆਪਣੀਆਂ ਛੇ ਮੰਗਾਂ ‘ਤੇ ਸਰਕਾਰ ਨਾਲ ਤੁਰੰਤ ਗੱਲਬਾਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਸੀ।