ਹਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੇਸਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਭੇਜ ਦਿੱਤਾ ਹੈ । ਕਿਸਾਨਾਂ ਨਾਲ ਸਾਡੀ ਗੱਲਬਾਤ ਬਹੁਤ ਨੇੜੇ ਪਹੁੰਚ ਗਈ ਹੈ। ਕਿਸਾਨਾਂ ‘ਤੇ ਦਰਜ ਹੋਏ ਮੁਕੱਦਮਿਆਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨਾਲ ਗੱਲਬਾਤ ਹੋਵੇਗੀ, ਉਦੋਂ ਹੀ ਇਸ ‘ਤੇ ਚਰਚਾ ਹੋਵੇਗੀ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ । ਹੁਣ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ।
ਫਿਲਹਾਲ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਕਿਸਾਨਾਂ ਨੂੰ ਕੋਈ ਸੱਦਾ ਨਹੀਂ ਭੇਜਿਆ ਗਿਆ ਹੈ । ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ, ਕਿਸਾਨਾਂ ‘ਤੇ ਦਰਜ ਕੇਸ, ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਮੇਤ ਕਈ ਮੰਗਾਂ ‘ਤੇ ਕਿਸਾਨ ਅੜੇ ਹੋਏ ਹਨ । ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੋਨੀਪਤ ਦੇ ਕੁੰਡਲੀ-ਸਿੰਘੂ ਬਾਰਡਰ ‘ਤੇ ਪੰਜਾਬ ਦੀਆਂ 32 ਜੱਥੇਬੰਦੀਆਂ ਦੀ ਮੀਟਿੰਗ ਹੋਈ ।
ਇਹ ਵੀ ਪੜ੍ਹੋ: ‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ
ਜਿਸ ਵਿੱਚ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੀਐੱਮ ਨੂੰ ਇੱਕ ਚਿੱਠੀ ਭੇਜੀ ਗਈ ਹੈ। ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਕੇਸਾਂ ਅਤੇ ਸ਼ਹੀਦ ਕਿਸਾਨਾਂ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਸੌਂਪਣਾ ਚਾਹੁੰਦੀ ਹੈ।
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਮੰਗ ਰੱਖਦਿਆਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਲਿਖਤੀ ਰੂਪ ਵਿੱਚ ਨਹੀਂ ਮੰਨੀਆਂ ਜਾਣਗੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਨੂੰ ਲੈ ਕੇ ਅਫ਼ਵਾਹ ਉਡਾਈ ਜਾ ਰਹੀ ਹੈ ਕਿ ਪੰਜਾਬ ਦੇ ਕਿਸਾਨ ਵਾਪਸ ਜਾ ਰਹੇ ਹਨ, ਪਰ ਇਸ ਵਿੱਚ ਕੁਝ ਵੀ ਸੱਚ ਨਹੀਂ ਹੈ।. ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਮੰਗਾਂ ਪੂਰੀਆਂ ਹੋਣ ਤੱਕ ਇੱਥੇ ਹੀ ਡਟੇ ਰਹਿਣਗੇ ਤੇ ਅੰਦੋਲਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: