ਜੇਕਰ ਤੁਸੀ ਰੋਜ਼ਾਨਾ ਬੱਸ ‘ਤੇ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।ਦਰਅਸਲ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨ ਯਾਨੀ ਕਿ ਠੇਕਾ ਮੁਲਾਜ਼ਮਾਂ ਨੇ 3 ਦਸੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਯਾਨੀ 2 ਘੰਟੇ ਲਈ ਪੰਜਾਬ ਦੇ ਸਾਰੇ ਬੱਸ ਸਟੈਂਡ ਅਤੇ ਬੱਸਾਂ ਬੰਦ ਰੱਖਣ ਅਤੇ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਠੇਕਾ ਮੁਲਾਜ਼ਮਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਸਰਕਾਰ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਹੜਤਾਲ ਦੀ ਤਿਆਰੀ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਪੂਰੇ ਪੰਜਾਬ ਦੇ ਸਾਰੇ ਡਿਪੂਆਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ।
ਯੂਨੀਅਨ ਨੇ ਜਾਰੀ ਬਿਆਨ ‘ਚ ਕਿਹਾ ਕਿ ਇਸ ਤੋਂ ਪਹਿਲਾ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 22/11/2021 ਦੀ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕਾ ਕਰਨ ਭਰੋਸਾ ਦਿੱਤਾ ਗਿਆ ਸੀ। ਪਰ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗ ਨੂੰ ਟਾਲ ਮਟੋਲ ਦੀ ਨੀਤੀ ਨਾਲ ਕੇਵਲ 15-20 ਮਿੰਟ ਵਿੱਚ ਸਮਾਪਤ ਕਰਨ ਜਾ ਹੋਈ ਨਹੀਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਜਦਕਿ ਇਸ ਦੌਰਾਨ ਟਰਾਂਸਪੋਰਟ ਵਿਭਾਗ ਦਾ ਫੈਸਲਾ ਲਿਆ ਜਾ ਸਕਦਾ ਸੀ ਪ੍ਰੰਤੂ ਸਰਕਾਰ ਅਤੇ ਮੰਤਰੀ ਝੂਠਾ ਦੇ ਪੁਲੰਦੇ ਬੰਨ ਕੇ ਸਮਾਂ ਲਗਾਉਣ ਦੀ ਨੀਤੀ ਅਪਣਾ ਰਹੇ ਹਨ। ਇਸ ਲਈ ਟਰਾਂਸਪੋਰਟ ਵਿਭਾਗ ਦੇ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਹੁਣ ਸੰਘਰਸ਼ ਦੇ ਰਾਹ ਤੇ ਚੱਲਣਾ ਪੈ ਰਿਹਾ ਹੈ। ਪੂਰੇ ਪੰਜਾਬ ਨੂੰ ਟਰਾਂਸਪੋਰਟ ਦੀ ਸਹੂਲਤ ਦੇਣ ਲਈ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮ ਵਚਨਬੱਧ ਹਨ, ਪ੍ਰੰਤੂ ਸਰਕਾਰ ਸਰਕਾਰੀ ਬੱਸਾਂ 10 ਹਜ਼ਾਰ ਕਰਨ, ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜੀ ਹੈ।
ਇਹ ਵੀ ਪੜ੍ਹੋ : ਕੀ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੀ ਹੋਣ ਜਾ ਰਹੇ ਨੇ ਭਾਜਪਾ ‘ਚ ਸ਼ਾਮਿਲ? ਸਾਹਮਣੇ ਆਇਆ ਵੱਡਾ ਬਿਆਨ
ਇਸ ਲਈ ਇਹ ਸੰਘਰਸ਼ ਪੂਰੇ ਪੰਜਾਬ ਦੇ ਸਰਕਾਰੀ ਟਰਾਂਸਪੋਰਟ ਦੀਆਂ ਸਹੂਲਤਾ ਲੈਣ ਵਾਲੇ ਆਮ ਨਾਗਰਿਕ, ਔਰਤਾਂ ਬਜ਼ੁਰਗਾਂ, ਸਟੂਡੈਂਟਸ, ਪੁਲਿਸ ਮੁਲਾਜ਼ਮ, ਪੱਤਰਕਾਰ ਭਾਈਚਾਰੇ, ਸੁਤੰਤਰਤਾ ਸੰਗਰਾਮੀ,ਅੰਗਹੀਨ, ਅੱਤਵਾਦ ਪੀੜਤ,ਕੈਂਸਰ ਪੀੜਤਾਂ ਆਦਿ ਸਾਰੇ ਵਰਗਾਂ ਦਾ ਸੰਘਰਸ਼ ਹੈ ਇਸ ਲਈ ਯੂਨੀਅਨ ਵਲੋਂ ਸਾਰੇ ਵਰਗਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਯੂਨੀਅਨ ਵਲੋਂ ਜਾਰੀ ਬਿਆਨ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਹੁਣ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਏ ਨਹੀਂ ਤਾਂ ਹੜਤਾਲ ਨੂੰ ਜਾਰੀ ਰੱਖਿਆ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: