ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੰਸਦ ਦੇ ਪੂਰੇ ਸਰਦ ਰੁੱਤ ਸੈਸ਼ਨ ਲਈ ਛੁੱਟੀ ਲੈ ਲਈ ਹੈ। ਰਾਜ ਸਭਾ ਦੇ ਚੇਅਰਮੈਨ ਐੱਮ ਵੈਂਕਈਆ ਨਾਇਡੂ ਨੇ ਵੀਰਵਾਰ ਨੂੰ ਸਦਨ ਨੂੰ ਇਹ ਜਾਣਕਾਰੀ ਦਿੱਤੀ।
ਨਾਇਡੂ ਨੇ ਸੰਸਦ ਮੈਂਬਰਾਂ ਨੂੰ ਡਾ. ਮਨਮੋਹਨ ਸਿੰਘ ਵੱਲੋਂ ਭੇਜੀ ਚਿੱਠੀ ਬਾਰੇ ਦੱਸਦਿਆਂ ਕਿਹਾ ਕਿ ਉਹ ਸਿਹਤ ਖਰਾਬ ਹੋਣ ਕਰਕੇ 29 ਨਵੰਬਰ ਤੋਂ 23 ਦਸੰਬਰ ਤੱਕ ਰਾਜ ਸਭਾ ਦੇ ਮੌਜੂਦਾ 255ਵੇਂ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ।
ਨਾਇਡੂ ਨੇ ਸਾਰੇ ਮੈਂਬਰਾਂ ਤੋਂ ਉਨ੍ਹਾਂ ਨੂੰ ਮੌਜੂਦਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇਣ ਬਾਰੇ ਸਹਿਮਤੀ ਮੰਗੀ, ਜਿਸ ‘ਤੇ ਮੈਂਬਰਾਂ ਵੱਲੋਂ ਸਹਿਮਤੀ ਦੇ ਦਿੱਤੀ ਗਈ। ਇਸ ਪਿੱਛੋਂ ਨਾਇਡੂ ਨੇ ਉਨ੍ਹਾਂ ਨੂੰ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਕਿਸੇ ਵੀ ਰਾਜ ਸਭਾ ਮੈਂਬਰ ਨੂੰ ਕਾਰਵਾਈ ਤੋਂ ਛੁੱਟੀ ਲੈਣ ਲਈ ਸਦਨ ਦੇ ਸਾਰੇ ਮੈਂਬਰਾਂ ਦੀ ਇਜਾਜ਼ਤ ਲੈਣੀ ਜ਼ਰੂਰੀ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ 89 ਸਾਲਾ ਕਾਂਗਰਸੀ ਆਗੂ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਕਰਕੇ 13 ਅਕਤੂਬਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ 31 ਅਕਤੂਬਰ ਨੂੰ ਹਸਪਤਾਲ ਤੋਂ ਛੁੱਟੀ ਦੇ ਮਿਲੀ ਸੀ ਪਰ ਅਜੇ ਵੀ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ।
ਇਹ ਵੀ ਪੜ੍ਹੋ : ਬੰਗਾਲ ‘ਗਲੋਬਲ ਬਿਜ਼ਨਸ ਸਮਿਟ’ ‘ਚ ਹਿੱਸਾ ਲੈਣਗੇ ਅਡਾਣੀ, ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ