ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ। ਸੰਧੂ ਨੇ ਕਿਹਾ ਕਿ ਉਹ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੇ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ।
ਵੀਡੀਓ ‘ਚ ਉਨ੍ਹਾਂ ਕਿਹਾ ਕਿ ਪਹਿਲੀ ਗੱਲ ਤਾਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਉਨ੍ਹਾਂ ਕੋਲ ਕੋਈ ਮੌਕਾ ਹੀ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਪਾਰਟੀ ਤੋਂ ਪਹਿਲਾਂ ਹੀ ਸਸਪੈਂਡ ਕੀਤਾ ਜਾ ਚੁੱਕਾ ਹੈ। ਦੂਜਾ, ਉਹ ਖੁਦ ਪਾਰਟੀ ਦੀ ਵਿਚਾਰਧਾਰਾ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਨ। ਇਸ ਤੋਂ ਇਲਾਵਾ ਚੋਣਾਂ ਨਾ ਲੜਨ ਦਾ ਇੱਕ ਕਾਰਨ ਉਨ੍ਹਾਂ ਕੁਝ ਪਰਿਵਾਰਕ ਸਮੱਸਿਆਵਾਂ ਵੀ ਦੱਸੀਆਂ।
ਦੱਸ ਦੇਈਏ ਕਿ ਕੰਵਰ ਸੰਧੂ 2017 ਵਿਚ ਖਰੜ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਟਿਕਟ ’ਤੇ ਐਮਐਲਏ ਚੁਣੇ ਗਏ ਸੀ। ਹਾਲਾਂਕਿ ਉਨ੍ਹਾਂ ਪਾਰਟੀ ਵਿਰੋਧੀ ਸਰਗਰਮੀਆਂ ਦੇ ਚੱਲਦਿਆਂ ਸਸਪੈਂਡ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਤੋਂ ਬਾਅਦ ਉਨ੍ਹਾਂ ਦੇ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ। ਚੋਣਾਂ ਨਾ ਲੜਨ ਦੇ ਫੈਸਲੇ ਬਾਰੇ ਦੱਸਦੇ ਹੋਏ ਸੰਧੂ ਨੇ ਇਹ ਗੱਲ ਵੀ ਸਾਫ ਕਰ ਦਿੱਤੀ ਕਿ ਉਹ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ‘ਚੋਂ ਲਈ ਛੁੱਟੀ, ਸੰਸਦ ਦੇ ਸੈਸ਼ਨ ‘ਚ ਨਹੀਂ ਹੋਣਗੇ ਸ਼ਾਮਲ