ਰਾਜਸਥਾਨ ਦੇ ਜੈਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਬੱਸੀ ਇਲਾਕੇ ਵਿੱਚ ਟਰੇਲਰ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹਨ। ਦੱਸ ਦੇਈਏ ਕਿ ਬੱਸ ਨੇ ਟਰੇਲਰ ਨੂੰ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਬੈਠੀਆਂ ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ।

ਜ਼ਿਕਰਯੋਗ ਹੈ ਕਿ ਹਾਦਸੇ ਤੋਂ ਬਾਅਦ ਜੈਪੁਰ-ਆਗਰਾ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬੱਸੀ, ਕਨੋਤਾ ਅਤੇ ਤੁੰਗਾ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲੀਸ ਤੇ ਪਿੰਡ ਵਾਸੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਫਿਰ ਚਾਰ ਐਂਬੂਲੈਂਸਾਂ ਅਤੇ ਨਿੱਜੀ ਵਾਹਨਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸੀ ਸੀ.ਐੱਚ.ਸੀ ਅਤੇ ਐੱਸ.ਐੱਮ.ਐੱਸ. ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਘੱਟ ਵਿਜ਼ੀਬਿਲਟੀ ਕਾਰਨ ਇਹ ਹਾਦਸਾ ਵਾਪਰਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























