ਗੁਰਦਾਸਪੁਰ ਸਦਰ ਪੁਲਿਸ ਨੇ ਪਿੰਡ ਸਲੀਮਪੁਰ ਅਫਗਾਨ ਤੋਂ ਟਿਫਨ ਬੰਬ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਸੀਨੀਅਰ ਅਧਿਕਾਰੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ।
ਪੰਜਾਬ ਦੀ ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਟਿਫਿਨ ਬੰਬ ਅਤੇ ਭਾਰੀ ਮਾਤਰਾ ਵਿੱਚ ਵਿਸਫੋਟਕ ਵੀ ਬਰਾਮਦ ਕੀਤਾ ਹੈ। ਦੂਜੇ ਪਾਸੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮੁੱਖ ਦੋਸ਼ੀ ਦੀ ਭਾਲ ਜਾਰੀ ਹੈ।
ਪਾਕਿਸਤਾਨ ਤੋਂ ਹਥਿਆਰ ਲਿਆ ਕੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਤੀਜੇ ਦੋਸ਼ੀ ਨੂੰ ਗੁਰਦਾਸਪੁਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਸੂਤਰਾਂ ਅਨੁਸਾਰ ਮੁਲਜ਼ਮ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਦੀ ਪਛਾਣ ਸੋਨੂੰ ਪੁੱਤਰ ਗੁਰਬਚਨ ਸਿੰਘ ਵਾਸੀ ਅਬਦੁੱਲਾਪੁਰ ਥਾਣਾ ਟਾਂਡਾ (ਹੁਸ਼ਿਆਰਪੁਰ) ਵਜੋਂ ਹੋਈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਕੋਲੋਂ ਰਿਮਾਂਡ ਮਗਰੋਂ ਹੈਂਡ ਗ੍ਰੇਨੇਡ ਅਤੇ ਗ੍ਰਿਫ਼ਤਾਰੀ ਸਮੇਂ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: