ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ 24 ਨਵੰਬਰ ਨੂੰ ਦਿੱਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਵਿੱਚ ਅਸਫਲ ਰਹੀ ਹੈ, ਇਸ ਲਈ ਕਾਂਗਰਸ ਪ੍ਰਨੀਤ ਕੌਰ ਲਈ ਵੱਡਾ ਫੈਸਲਾ ਲੈ ਸਕਦੀ ਹੈ।
ਪਾਰਟੀ ਨੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਦੇ ਪਾਰਟੀ ਤੋਂ ਬਾਹਰ ਹੋਣ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ 7 ਦਿਨਾਂ ਦਾ ਸਮਾਂ ਦਿੱਤਾ ਸੀ। ਏਆਈਸੀਸੀ ਦੇ ਸਕੱਤਰ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ, “ਸਾਨੂੰ ਉਨ੍ਹਾਂ ਤੋਂ ਕੋਈ ਜਵਾਬ ਨਹੀਂ ਮਿਲਿਆ ਹੈ।” ਜਦੋਂ ਹਰੀਸ਼ ਚੌਧਰੀ ਤੋਂ ਪ੍ਰਨੀਤ ਕੌਰ ਵਿਰੁੱਧ ਅੱਗੇ ਦੀ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਨੂੰ ਟਾਲ ਦਿੱਤਾ ਕਿਉਂਕਿ ਉਹ ਮੀਡੀਆ ਵਿਚ ਪਾਰਟੀ ਦੇ ਅੰਦਰੂਨੀ ਮਾਮਲਿਆਂ ਦੀ ਵਿਆਖਿਆ ਨਹੀਂ ਕਰਨਾ ਚਾਹੁੰਦੇ।
ਗੌਰਤਲਬ ਹੈ ਕਿ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਕਿਉਂਕਿ ਉਹ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਸੀ ਤੇ ਖੁੱਲ੍ਹ ਕੇ ਕੈਪਟਨ ਅਮਰਿੰਦਰ ਦਾ ਪੱਖ ਲੈ ਰਹੇ ਸਨ। ਪ੍ਰਨੀਤ ਕੌਰ ਨੇ ਇੱਥੋਂ ਤੱਕ ਕਿਹਾ ਸੀ ਕਿ ਜਦੋਂ ਕਾਂਗਰਸ ਨੇ ਉਨ੍ਹਾਂ ਨੂੰ ਨੋਟਿਸ ਦਿੱਤਾ ਸੀ ਤਾਂ ਉਹ ਆਪਣੇ ਪਰਿਵਾਰ (ਅਮਰਿੰਦਰ) ਦੇ ਨਾਲ ਸੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਨੋਟਿਸ ‘ਚ ਕਾਂਗਰਸ ਨੇ ਪ੍ਰਨੀਤ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਜਦੋਂ ਤੋਂ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਸ਼ੁਰੂ ਕੀਤੀ ਹੈ, ਉਦੋਂ ਤੋਂ ਉਨ੍ਹਾਂ ਨੇ ਆਪਣੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਖੁੱਲ੍ਹੇਆਮ ਐਲਾਨ ਕਰ ਰਹੇ ਹਨ। ਨੋਟਿਸ ਵਿਚ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ ਨਹੀਂ ਤਾਂ ਪਾਰਟੀ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ। ਅਮਰਿੰਦਰ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਪਟਿਆਲਾ ਤੋਂ ਵਿਧਾਨ ਸਭਾ ਚੋਣਾਂ ਲੜਨਗੇ, ਜਿਸ ਦੀ ਉਨ੍ਹਾਂ ਨੇ 2002, 2007, 2012 ਅਤੇ 2017 ਵਿਚ ਨੁਮਾਇੰਦਗੀ ਕੀਤੀ ਸੀ।