ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀਰਵਾਰ ਨੂੰ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨਾਲ ਸਮਝੌਤਾ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਸਾਰੇ 117 ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰੇਗੀ। ਸ਼ਰਮਾ ਨੇ ਹੁਸ਼ਿਆਰਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜਿੱਤਣ ਅਤੇ ਸਰਕਾਰ ਬਣਾਉਣ ਲਈ ਲੜਾਂਗੇ।
‘ਅਧੂਰੇ ਵਾਅਦਿਆਂ ਦੇ ਮੁੱਦੇ’ ‘ਤੇ ਅਮਰਿੰਦਰ ਦਾ ਬਚਾਅ ਕਰਦੇ ਹੋਏ, ਉਨ੍ਹਾਂ ਕਿਹਾ ਕਿ ਵਾਅਦੇ ਸਿਆਸੀ ਪਾਰਟੀਆਂ ਦੁਆਰਾ ਕੀਤੇ ਗਏ ਸਨ, ਨਾ ਕਿ ਵਿਅਕਤੀਗਤ ਨੇਤਾਵਾਂ ਦੁਆਰਾ। ਸ਼ਰਮਾ ਨੇ ਸਵਾਲ ਕੀਤਾ ਕਿ ਜਿਹੜੇ ਲੋਕ ਹੁਣ ਕੈਪਟਨ ‘ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾ ਰਹੇ ਹਨ, ਉਹ ਇੰਨੇ ਸਾਲਾਂ ਤੋਂ ਚੁੱਪ ਕਿਉਂ ਹਨ? “ਅਸੀਂ ਕਾਂਗਰਸ ਦੀਆਂ ਨੀਤੀਆਂ ਅਤੇ ਇਸ ਦੇ ਸ਼ਰਾਰਤੀ ਚੋਣ ਏਜੰਡੇ ਦਾ ਵਿਰੋਧ ਕਰਦੇ ਰਹੇ ਹਾਂ। ਕਾਂਗਰਸ ਨੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਪਰ ਅਸੀਂ ਅਜਿਹਾ ਨਹੀਂ ਕਰਾਂਗੇ। ਅਸੀਂ ਲੋਕਾਂ ਦੀ ਸੇਵਾ ਕਰਨ ਦਾ ਪ੍ਰਣ ਲਵਾਂਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਨ੍ਹਾਂ ਦਾਅਵਾ ਕੀਤਾ ਕਿ CM ਚਰਨਜੀਤ ਸਿੰਘ ਚੰਨੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਗੁੰਮਰਾਹ ਕਰ ਰਹੇ ਹਨ, ਜੋ ਕਦੇ ਵੀ ਹਕੀਕਤ ਨਹੀਂ ਬਣਨਗੇ। ਜਦੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਪਾਰਟੀ ਦੇ CM ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਆਖਰੀ ਫੈਸਲਾ ਬੋਰਡ ਵਲੋਂ ਲਿਆ ਜਾਵੇਗਾ।