ਗੁਰੂਗ੍ਰਾਮ ਵਿਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ।ਹਾਦਸਾ ਗੁਰੂਗ੍ਰਾਮ ਦੇ ਗੜ੍ਹੀ ਹਰਸਰੂ ਰੇਲਵੇ ਸਟੇਸ਼ਨ ਕੋਲ ਰਾਤ 1 ਵਜੇ ਵਾਪਰਿਆ। ਇਥੇ ਇੱਕ ਤੇਜ਼ ਰਫਤਾਰ ਕਾਰ ਇੱਟਾਂ ਨਾਲ ਟਕਰਾ ਗਈ। 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 1 ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪਲਟੀਆਂ ਖਾਧੇ ਹੋਏ ਸੜਕ ਦੇ ਵਿਚ ਆ ਗਈ। ਹਾਦਸੇ ਵਿਚ ਕਾਰ ਸਵਾਰ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 6ਵਾਂ ਗੰਭੀਰ ਜ਼ਖਮੀ ਹੈ ਜਿਸ ਨੂੰ ਰਾਹਗੀਰਾਂ ਨੇ ਇਲਾਜ ਲਈ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕਦੀ ਹੈ। ਜ਼ਖਮੀ ਨੌਜਵਾਨ ਨੇ ਦੱਸਿਆ ਕਿ ਸਾਰੇ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਸਾਰੇ ਦੋਸਤ ਹਨ। ਉਥੇ ਪੁਲਿਸ ਨੂੰ ਮ੍ਰਿਤਕਾਂ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੀ ਪਛਾਣ ਹੋ ਸਕੇ।























