ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਹਰੇਕ ਪਾਰਟੀ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਲੋਕਾਂ ਲਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 10 ਲੱਖ ਤੱਕ ਦਾ ਇਲਾਜ ਮੁਫਤ ਹੋਵੇਗਾ।
ਸ਼ੁੱਕਰਵਾਰ ਨੂਰਮਹਿਲ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ 2022 ਵਿਚ ਸਰਕਾਰ ਬਣਨ ‘ਤੇ ਸਾਰੇ ਪੰਜਾਬੀ ਪਰਿਵਾਰਾਂ ਲਈ ਹੈਲਥ ਇੰਸ਼ੋਰੈਂਸ ਦੀ ਸਕੀਮ ਲਿਆਂਦੀ ਜਾਵੇਗੀ। 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਕਿਹਾ ਕਿ 10 ਲੱਖ ਤੱਕ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਸਾਰਿਆਂ ਦੇ ਕੱਟੇ ਗਏ ਨੀਲੇ ਕਾਰਡ ਵਾਪਸ ਲਿਆਂਦੇ ਜਾਣਗੇ। ਨੀਲੇ ਕਾਰਡ ਦੀ ਮੁੱਖ ਔਰਤ ਨੂੰ 2000 ਰੁਪਏ ਮਹੀਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਰਿਆਂ ਵਾਸਤੇ ਬਿਜਲੀ ਸਸਤੀ ਕੀਤੀ ਜਾਵੇਗੀ। ਪਹਿਲੇ 400 ਯੂਨਿਟ ਫ੍ਰੀ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਵਿਦਿਆਰਥੀਆਂ ਲਈ ਵੱਡਾ ਐਲਾਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਬਣਨ ‘ਤੇ ਚੰਗੀ ਪੜ੍ਹਾਈ ਕਰਨ ਵਾਲੇ ਚਾਹਵਾਨ ਵਿਦਿਆਰਥੀਆਂ ਨੂੰ 10 ਲੱਖ ਰੁਪਏ ਦਾ ਸਟੂਡੈਂਟ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਨਾਲ ਉਹ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾ ਕੇ ਚੰਗੀ ਵਿੱਦਿਆ ਹਾਸਲ ਕਰ ਸਕੇਗਾ ਕਿਉਂਕਿ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਸ ਦੇ ਵਿਦਿਆਰਥੀ ਚੰਗੇ ਪੜ੍ਹੇ-ਲਿਖੇ ਹੋਣ।