ਕਾਂਗਰਸ ‘ਚ ਸ਼ਾਮਲ ਹੋਣ ਪਿੱਛੋਂ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।
ਕਾਂਗਰਸ ਹਾਈਕਮਾਨ ਨਾਲ ਇਸ ਮਿਲਣੀ ਤੋਂ ਬਾਅਦ ਮੂਸੇਵਾਲਾ ਨੂੰ ਵਿਧਾਨ ਸਭਾ ਚੋਣਾਂ ਲੜਾਏ ਜਾਣ ਦੇ ਛੇਤੀ ਹੀ ਐਲਾਨ ਦੀ ਸੰਭਾਵਨਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਨਵਜੋਤ ਸਿੱਧੂ ਨੇ ਇਸ ਮਿਲਣੀ ਬਾਰੇ ਦੱਸਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਤੋਂ ਅਸ਼ੀਰਵਾਦ ਲੈਣ ਆਏ ਸਨ। ਉਨ੍ਹਾਂ ਰਾਹੁਲ ਗਾਂਧੀ ਨੂੰ ਆਪਣਾ ਵਿਜ਼ਨ ਦੱਸਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਰਾਹੁਲ ਗਾਂਧੀ ਨੇ ਸਿੱਧੂ ਮੂਸੇ ਵਾਲਾ ਦੀ ਬਹੁਤ ਤਾਰੀਫ ਕੀਤੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਅੱਜ ਸਵੇਰੇ ਹੀ ਮੂਸੇਵਾਲਾ ਨੂੰ CM ਚੰਨੀ ਨੇ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਤੇ ਉਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਨਾਲ ਮਿਲਵਾਉਣ ਲਈ ਨਵਜੋਤ ਸਿੱਧੂ, ਰਾਜਾ ਵੜਿੰਗ ਤੇ ਹਰੀਸ਼ ਚੌਧਰੀ ਦਿੱਲੀ ਲਈ ਰਵਾਨਾ ਹੋ ਗਏ ਸਨ।
ਇਹ ਵੀ ਪੜ੍ਹੋ : ਕਾਂਗਰਸ ਨਾਲ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਪ੍ਰਨੀਤ ਕੌਰ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ