ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਐਂਟਰੀ ਪਿੱਛੋਂ ਭਖੀ ਸਿਆਸਤ ਵਿਚਾਲੇ ਕਾਂਗਰਸ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਸ ਕਦਮ ਲਈ ਚੰਨੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ। ਚੁੱਘ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਆਸੀ ਇਤਿਹਾਸ ਦਾ ਕਾਲਾ ਦਿਨ ਹੈ।
ਉਨ੍ਹਾਂ ਕਿਹਾ ਕਿ ਮੂਸੇਵਾਲਾ ‘ਤੇ ਪੰਜਾਬ ਪੁਲਿਸ ਵੱਲੋਂ ‘ਗਨ ਗਲਚਰ’ ਨੂੰ ਉਤਸ਼ਾਹਿਤ ਕਰਨ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ, ਅਜਿਹੇ ਲੋਕਾਂ ਨੂੰ ਕਾਂਗਰਸ ਦੀ ਹਿਮਾਇਤ ਮਿਲਣਾ ਸੂਬੇ ਲਈ ਚਿਤਾਵਨੀ ਦੀ ਘੰਟੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਚੁੱਘ ਨੇ ਕਿਹਾ ਕਿ ਇਹ ਪੰਜਾਬ ਦੇ ਸਿਆਸੀ ਇਤਿਹਾਸ ਦਾ ਕਾਲਾ ਦਿਨ ਹੈ ਜਦੋਂ ਕਾਂਗਰਸ ‘ਗਨ ਕਲਚਰ’ ਨੂੰ ਉਤਸ਼ਾਹਤ ਕਰਨ ਵਾਲੇ ਤੇ ਭੜਕਾਊ ਗੀਤ ਗਾਉਣ ਵਾਲਿਆਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੱਜ ਆਪਣੇ ਨਾਪਾਕ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਕਾਂਗਰਸ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇ ਰਹੀ ਹੈ, ਜਿਸ ਨਾਲ ਸੂਬੇ ਵਿੱਚ ਅਸਥਿਰਤਾ ਵਾਲੇ ਹਾਲਾਤ ਪੈਦਾ ਹੋਣਗੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲੈ ਕੇ BJP ਦੇ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ‘ਤੇ ਬੋਲਿਆ ਵੱਡਾ ਹਮਲਾ
ਭਾਜਪਾ ਆਗੂ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨੀ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਨੇੜਤਾ ਕਰਕੇ ਚਰਚਾ ਵਿੱਚ ਰਹੇ ਹਨ ਤੇ ਹੁਣ ਪੰਜਾਬ ਕਾਂਗਰਸ ਨੇ ਗੈਂਗਸਟਰਾਂ ਅਤੇ ‘ਗਨ ਗਲਚਰ’ ਨੂੰ ਵੀ ਉਤਸ਼ਾਹਤ ਕਰਨਾ ਸ਼ੁਰੂ ਕਰ ਦਿੱਤਾ ਹੈ।