ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਵੀਡੀਓ ਵਿੱਚ ਪੰਜਾਬੀ ਬੋਲਣ ‘ਤੇ ਸਿੱਖਿਆ ਮੰਤਰੀ ਪ੍ਰਗਟ ਨੇ ਵੱਡਾ ਹਮਲਾ ਬੋਲਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਵਿੱਚ ਪੰਜਾਬੀ ਟੀਚਰ ਤੱਕ ਪੂਰੇ ਨਹੀਂ ਹਨ ਤੇ ਪੰਜਾਬੀ ਬੋਲ ਕੇ ਕੇਜਰੀਵਾਲ ਪਖੰਡ ਕਰ ਰਹੇ ਨੇ।
ਪ੍ਰਗਟ ਸਿੰਘ ਨੇ ਕਿਹਾ ਕਿ ਕੇਜਰੀਵਾਲ ਦਾ ਪੰਜਾਬੀ ਲਈ ਚੋਣਾਵੀ ਪਿਆਰ ਹੈ। ਉਹ ਪੰਜਾਬੀ ਵਿੱਚ ਬੋਲਦੇ ਨੇ, ਵੀਡੀਓ ਬਣਾਉਂਦੇ ਨੇ ਅਤੇ ਮੈਸੇਜ ਭੇਜਦੇ ਨੇ। ਪਰ ਉਨ੍ਹਾਂ ਦੇ ਦਿੱਲੀ ਦੇ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ 1067 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 76 ਫੀਸਦੀ 807 ਅਸਾਮੀਆਂ ਖਾਲੀ ਹਨ। ਫਿਰ ਇਹ ਪਾਖੰਡ ਕਿਉਂ ਕਰ ਰਹੇ ਹੋ?
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਪੰਜਾਬ ਦੇ ਐਲਾਨਾਂ ਬਾਰੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਉਹ ਪੰਜਾਬ ਦੇ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਪੰਜਾਬੀ ਭਾਸ਼ਾ ਵਿੱਚ ਬੋਲ ਰਹੇ ਸਨ। ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਜਿਹੜੇ ਐਲਾਨ ਉਹ ਪੰਜਾਬ ਵਿੱਚ ਕਰਕੇ ਆਏ ਹਨ ਇਸ ਕਰਕੇ ਵਿਰੋਧੀ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਹੇ ਹਨ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ‘ਚ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਨੂੰ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨ੍ਹਿਆ