ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ ਅਤੇ 4 ਘੰਟਿਆਂ ਤੋਂ ਚੱਲ ਰਹੀ ਆਪਸੀ ਗੱਲਬਾਤ ਫੇਲ੍ਹ ਹੋ ਗਈ ਹੈ। ਚੰਡੀਗੜ੍ਹ ‘ਚ ਸ਼ੁੱਕਰਵਾਰ ਸ਼ਾਮ 5 ਵਜੇ ਸ਼ੁਰੂ ਹੋਈ ਗੱਲਬਾਤ ਦੀ ਸਮਾਪਤੀ ਕਰੀਬ 9:00 ਵਜੇ ਹੋਈ। ਇਹ ਗੱਲਬਾਤ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ, ਮੁਆਵਜ਼ੇ, ਯਾਦਗਾਰੀ ਸਥਾਨਾਂ ਦੀ ਉਸਾਰੀ ਅਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਮੁੱਦੇ ‘ਤੇ ਕੀਤੀ ਗਈ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਇਸ ਵਿੱਚ ਸ਼ਾਮਿਲ ਸਨ।ਉਨ੍ਹਾਂ ਦੱਸਿਆ ਕਿ ਯੂਨਾਈਟਿਡ ਕਿਸਾਨ ਮੋਰਚਾ ਆਪਣੀ ਅਗਲੀ ਰਣਨੀਤੀ ਲਈ ਸ਼ਨੀਵਾਰ ਸਵੇਰੇ 11 ਵਜੇ ਮੀਟਿੰਗ ਕਰੇਗਾ ਤੇ SKM ਦੀ ਮੀਟਿੰਗ ਭਲਕੇ ਭਵਿੱਖ ਦੀ ਰਣਨੀਤੀ ਤੈਅ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਹ ਵੀ ਪੜ੍ਹੋ : ਕਿਸਾਨਾਂ ਦਾ ਘੇਰਾ ਪੈਣ ‘ਤੇ ਕੰਗਣਾ ਨੇ ਮੁਆਫੀ ਮੰਗ ‘ਲਾਇਆ ਕਿਸਾਨ ਏਕਤਾ ਜ਼ਿੰਦਾਬਾਦ ਦਾ ਨਾਅਰਾ’
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਕਰਨਾਲ ਵਿੱਚ ਸੀਐਮ ਮਨੋਹਰ ਲਾਲ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ। ਸਾਰੇ ਮਸਲਿਆਂ ਨੂੰ ਗੱਲਬਾਤ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ, ਇਸ ਲਈ ਅਸੀਂ ਸਾਰੇ ਵਿਸ਼ਿਆਂ ‘ਤੇ ਚਰਚਾ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਲਈ ਤਿਆਰ ਹਾਂ ਅਤੇ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਬੈਠਣਗੀਆਂ ਤਾਂ ਸਾਰੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ | ਇਸ ‘ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਮਾਮਲਾ ਨਿਪਟਾਇਆ ਜਾਵੇਗਾ।