ਖੇਤੀ ਕਾਨੂੰਨਾਂ ਦੀ ਵਾਪਸੀ ਹੋਣ ਤੋਂ ਬਾਅਦ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾਈ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਗਾਰੰਟੀ ਨਹੀਂ ਮਿਲ ਜਾਂਦੀ ਉਹ ਇੱਥੋਂ ਹਿੱਲਣਗੇ ਨਹੀਂ। ਉਹ ਐੱਮ.ਐੱਸ.ਪੀ. ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਸੇ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਜਾਰੀ ਸੀ ਅਤੇ ਭਵਿੱਖ ਵਿੱਚ ਵੀ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਵਿਚਾਰ ਕਰਨ ਅਤੇ ਇਸਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਬਣਾਈ ਹੈ, ਉਹ ਕਮੇਟੀ ਅੱਗੇ ਵਿਚਾਰ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਜਦੋਂ ਤੱਕ ਕੇਂਦਰ ਸਰਕਾਰ MSP ‘ਤੇ ਲਿਖਤੀ ਬਿਓਰਾ ਨਹੀਂ ਦਿੰਦੀ ਅਤੇ ਬਾਕੀ ਦੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਹੁੰਦਾ ਓਦੋਂ ਤੱਕ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਵੀ ਪੜ੍ਹੋ : ਰਾਜਸਥਾਨ ‘ਚ ਕੈਟਰੀਨਾ ਤੇ ਵਿੱਕੀ ਦੇ ਵਿਆਹ ਦੀਆਂ ਤਿਆਰੀਆਂ, 700 ਸਾਲ ਪੁਰਾਣੇ ਕਿਲ੍ਹੇ ‘ਚ ਲੇਣਗੇ ਫੇਰੇ