ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਕੁਝ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਦੋਸ਼ੀ ਨੇ ਕੁੱਟਮਾਰ ਦੀ ਵੀਡੀਓ ਵੀ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਹੈ। ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ। ਅੰਮ੍ਰਿਤਸਰ ਦੇ ਲਾਹੌਰੀ ਗੇਟ ਥਾਣਾ ਖੇਤਰ ਦੇ ਅੰਦਰੂਨੀ ਖੇਤਰ ਤੋਂ ਇਕ ਨੌਜਵਾਨ ਨੂੰ ਅਗਵਾ ਕਰਕੇ ਰਣਜੀਤ ਐਵੀਨਿਊ ਬਾਈਪਾਸ ‘ਤੇ ਸਥਿਤ ਝਾੜੀਆਂ ਨੇੜੇ ਲਿਜਾਕੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ ਵਿੱਚ ਨੌਜਵਾਨ ਦੀ ਮੌਤ ਹੋ ਗਈ। ਕਰੀਬ ਚਾਰ ਦਿਨ ਪਹਿਲਾਂ ਵਾਪਰੀ ਇਸ ਘਟਨਾ ਤੋਂ ਬਾਅਦ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ।
ਨੌਜਵਾਨ ਦੀ ਮੌਤ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟ ਕੀਤਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਜੱਜ ਨਗਰ ਦੇ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਹੁਲ (18) 29 ਨਵੰਬਰ ਦੀ ਸ਼ਾਮ ਨੂੰ ਘਰੋਂ ਕੱਪੜੇ ਦੀ ਖਰੀਦਦਾਰੀ ਕਰਨ ਲਾਹੌਰੀ ਗੇਟ ਗਿਆ ਸੀ। ਜਿੱਥੋਂ 12-15 ਨੌਜਵਾਨਾਂ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਅਤੇ ਪਹਿਲਾਂ ਖਾਈ ਮੁਹੱਲੇ ਦੇ ਸੁੰਨਸਾਨ ਪਾਰਕ ‘ਚ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਰਣਜੀਤ ਐਵੀਨਿਊ ਬਾਈਪਾਸ ‘ਤੇ ਸਥਿਤ ਝਾੜੀਆਂ ‘ਚ ਨੰਗਾ ਕਰਕੇ ਕੁੱਟਿਆ ਗਿਆ। ਅਗਵਾ ਕਰਨ ਵਾਲੇ ਲੋਕ ਗੈਂਗਸਟਰ ਹਨ। ਦੋਸ਼ੀ ਨੇ ਕੁੱਟਮਾਰ ਦੀ ਵੀਡੀਓ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਹੈ।
ਪਿਤਾ ਨੇ ਦੱਸਿਆ ਕਿ 29 ਨਵੰਬਰ ਦੀ ਰਾਤ ਨੂੰ ਕਰੀਬ 9.30 ਵਜੇ ਕਿਸੇ ਦਾ ਫੋਨ ਆਇਆ ਕਿ ਉਸ ਦਾ ਲੜਕਾ ਰਣਜੀਤ ਐਵੀਨਿਊ ਇਲਾਕੇ ਵਿਚ ਝਾੜੀਆਂ ਕੋਲ ਜ਼ਖਮੀ ਹਾਲਤ ਵਿਚ ਪਿਆ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੇਟੇ ਨੂੰ ਚੁੱਕ ਲਿਆ। ਇਸ ਮਾਮਲੇ ਦੀ ਸ਼ਿਕਾਇਤ ਡੀ ਡਿਵੀਜ਼ਨ ਥਾਣੇ ਦੀ ਪੁਲੀਸ ਨੂੰ ਵੀ ਕੀਤੀ ਗਈ। ਪੁਲਿਸ ਨੇ ਰਾਹੁਲ ਨੂੰ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਰਾਹੁਲ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ‘ਚ ਭਰਤੀ ਕਰਵਾਇਆ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਨੇ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਹਸਪਤਾਲ ਦੇ ਡਾਕਟਰਾਂ ਦੀ ਭੂਮਿਕਾ ਵੀ ਲਾਪਰਵਾਹੀ ਵਾਲੀ ਰਹੀ। ਹੜਤਾਲ ਕਾਰਨ ਰਾਹੁਲ ਦਾ ਸਹੀ ਇਲਾਜ ਨਹੀਂ ਹੋ ਸਕਿਆ। ਕਦੇ ਰਣਜੀਤ ਐਵੀਨਿਊ ਥਾਣੇ ਤੇ ਕਦੇ ਲਾਹੌਰੀ ਗੇਟ ਥਾਣੇ ਦੇ ਚੱਕਰ ਲਾਉਣੇ ਪਏ। ਜੇਕਰ ਪੁਲੀਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਸ ਦੇ ਪੁੱਤਰ ਦੇ ਦੋਸ਼ੀ ਜੇਲ੍ਹ ਵਿੱਚ ਹੁੰਦੇ।
ਵੀਡੀਓ ਲਈ ਕਲਿੱਕ ਕਰੋ -: