ਗਾਇਕ ਸਿੱਧੂ ਮੂਸੇਵਾਲਾ ਨੇ ਜਦੋਂ ਤੋਂ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ ਉਹ ਵਿਵਾਦਾਂ ‘ਚ ਘਿਰ ਗਏ ਹਨ। ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਹੁਣ ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਸਿੱਧੂ ਮੂਸੇਵਾਲਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਕਿਸਾਨਾਂ ਵੱਲੋਂ ਸਿੱਧੂ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਹੱਥਾਂ ਵਿਚ ਪੋਸਟਰ ਫੜ੍ਹੇ ਹੋਏ ਹਨ ਜਿਨ੍ਹਾਂ ਉਤੇ ਲਿਖਿਆ ਹੈ ਕਿ ਮੂਸੇਵਾਲਾ ਫੈਨ ਤਾਂ ਸੰਤਾ ਦਾ ਬਣਦਾ ਸੀ ਪਰ ਹੁਣ ਗਾਂਧੀ ਪਰਿਵਾਰ ਦੇ ਪੈਰਾਂ ਵਿਚ ਜਾ ਡਿੱਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਅੱਜ ਸਿੱਧੂ ਮੂਸੇਵਾਲਾ ਨੇ ਵੀ ਵਿਰੋਧ ਕਰ ਰਹੇ ਲੋਕਾਂ ਨੂੰ ਲਾਈਵ ਹੋ ਕੇ ਸਫਾਈ ਦਿੱਤੀ ਹੈ। ਸਿੱਧੂ ਨੇ ਕਿਹਾ ਕਿ ਮੈਂ ਆਪਣੇ ਇਲਾਕੇ ਦੇ ਹਾਲਾਤ ਸੁਧਾਰਨ ਦੇ ਲਈ ਕਾਂਗਰਸ ਵਿਚ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਹੋਰ ਵੀ ਪਾਰਟੀਆਂ ਦੇ ਆਫਰ ਆਏ ਸਨ। ਕਾਂਗਰਸ ਵਿਚ ਸ਼ਾਮਲ ਹੋਣ ਉਤੇ ਮੇਰੇ ਕੋਲ ਸਵਾਲ ਪੁੱਛੇ ਜਾ ਰਹੇ ਹਨ ਕਿ ਸਿੱਖਾਂ ਦਾ ਕਤਲ ਕਰਨ ਵਾਲੀ ਪਾਰਟੀ ਵਿਚ ਕਿਉਂ ਸ਼ਾਮਲ ਹੋਏ। ਇਸ ਦੇ ਜਵਾਬ ਵਿਚ ਮੂਸੇਵਾਲਾ ਨੇ ਕਿਹਾ ਕਿ ਮੇਰਾ ਸਵਾਲ ਇਹ ਹੈ ਕਿ ਕੀ 1984 ਤੋਂ ਬਾਅਦ ਸਰਕਾਰ ਨੂੰ ਚੁਣਨ ਵਾਲੇ ਲੋਕ ਵੀ ਗੱਦਾਰ ਸੀ? ਜੇ ਕਾਂਗਰਸ ਛੱਡਕੇ ਮੈਂ ਕੋਈ ਹੋਰ ਪਾਰਟੀ ਜੁਆਇਨ ਕਰਦਾ ਤਾਂ ਤੁਸੀਂ ਉਸ ਨੂੰ ਵੀ ਮਾੜੀ ਕਹਿਣਾ ਸੀ