ਖੇਤੀ ਕਾਨੂੰਨ ਵਾਪਿਸ ਲੈਣ ਤੋਂ ਬਾਅਦ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਸੀਨੀਅਰ ਕਿਸਾਨ ਆਗੂ ਵੀ ਪਹੁੰਚੇ ਹੋਏ ਹਨ।
ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 702 ਕਿਸਾਨਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਸੂਚੀ ਸ਼ੁੱਕਰਵਾਰ ਨੂੰ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਸ ਕੋਲ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ।
ਮੀਟਿੰਗ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਹਟਾਉਣ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲੈਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸ਼ਾਮਿਲ ਹੈ। ਅੰਦੋਲਨ ਦੀ ਸਮਾਪਤੀ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਚਾਹੇਗੀ ਇਹ ਅੰਦੋਲਨ ਜਾਰੀ ਰਹੇਗਾ। ਅੱਜ ਦੀ ਚੱਲ ਰਹੀ ਮੀਟਿੰਗ ਵਿੱਚ ਇਸ ਗੱਲ ‘ਤੇ ਚਰਚਾ ਕੀਤੀ ਜਾ ਰਹੀ ਹੈ ਕਿ ਅੰਦੋਲਨ ਨੂੰ ਖਤਮ ਕੀਤਾ ਜਾਵੇ ਜਾਂ ਅੱਗੇ ਵਧਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: