ਜਲੰਧਰ : ਨਗਰ ਨਿਗਮ ਅਧਿਕਾਰੀਆਂ ਵੱਲੋਂ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਦੀ ਇਮਾਰਤ ਨੂੰ ਅੱਜ ਫਿਰ ਸੀਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਭਾਜਪਾ ਆਗੂ ਦੀ ਵਪਾਰਕ ਇਮਾਰਤ ਨੂੰ ਗੈਰ-ਕਾਨੂੰਨੀ ਦੱਸਦਿਆਂ ਸੀਲ ਕੀਤਾ ਗਿਆ ਹੈ। ਅਮਰੀ ‘ਤੇ ਐੱਫ.ਆਈ.ਆਰ. ਦਰਜ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਇਮਾਰਤ ਦੀਆਂ ਉਪਰਲੀਆਂ ਕੁਝ ਮੰਜ਼ਿਲਾਂ ਨੂੰ ਸੀਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਨਿਗਮ ਦੀ ਟੀਮ ਵੱਲੋਂ ਹੁਣ ਪੂਰੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ।
ਸ਼ਿਕਾਇਤਕਰਤਾ ਕੁਲਦੀਪਕ ਸਿੰਘ ਨੇ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇਸ ਇਮਾਰਤ ਵਿੱਚ ਮਲਬਾ ਹਟਾ ਕੇ ਉਪਰਲੀਆਂ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ। ਇਸ ਨਾਜਾਇਜ਼ ਇਮਾਰਤ ਨੂੰ ਪੂਰੀ ਤਰ੍ਹਾਂ ਸੀਲ ਕਰ ਕੀਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਸ਼ਿਕਾਇਤ ਤੋਂ ਬਾਅਦ ਅੱਜ ਸਵੇਰੇ ਏਟੀਪੀ ਰਜਿੰਦਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਇਮਾਰਤ ਨੂੰ ਮੁੜ ਸੀਲ ਕਰ ਦਿੱਤਾ। ਕੁਲਦੀਪਕ ਨੇ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਖ਼ਿਲਾਫ਼ ਵਾਰ-ਵਾਰ ਗੈਰ-ਕਾਨੂੰਨੀ ਉਸਾਰੀ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ‘ਓਮੀਕ੍ਰੋਨ’ ਨੂੰ ਲੈ ਕੇ ਪੰਜਾਬ ਦੇ ਡਿਪਟੀ CM ਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਦਿੱਤਾ ਵੱਡਾ ਬਿਆਨ
ਦੂਜੇ ਪਾਸੇ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਨੇ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਨ ਟਾਈਮ ਸੈਟਲਮੈਂਟ ਲਈ ਫਾਈਲ ਜਮ੍ਹਾਂ ਕਰਵਾ ਦਿੱਤੀ ਹੈ। ਇਸ ਲਈ ਜੋ ਵੀ ਫੀਸ ਬਣਦੀ ਹੈ, ਉਹ ਦੇਣ ਲਈ ਤਿਆਰ ਹਨ। ਇਮਾਰਤ ਵਿੱਚ ਕੋਈ ਗੈਰ-ਕਾਨੂੰਨੀ ਉਸਾਰੀ ਨਹੀਂ ਹੋ ਰਹੀ ਹੈ। ਉਥੇ ਪਿਆ ਮਲਬਾ ਪੁਰਾਣਾ ਹੈ।