ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕੇਂਦਰ ਨੂੰ ਸੁਝਾਅ ਦਿੱਤਾ ਹੈ ਕਿ ਦਿੱਲੀ ਦੇ ਸਿਰਫ 100 ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਖੇਤਰਾਂ ਨੂੰ ਹੀ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ‘ਚ ਰੱਖਿਆ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਖੱਟਰ ਦੇ ਹਵਾਲੇ ਨਾਲ ਕਿਹਾ ਗਿਆ ਕਿ ਜਦੋਂ ਐੱਨ.ਸੀ.ਆਰ. ਬਣਿਆ ਸੀ ਤਾਂ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਦੇ ਲੋਕਾਂ ਨੇ ਸੋਚਿਆ ਸੀ ਕਿ ਇਸ ਵਿੱਚ ਉਨ੍ਹਾਂ ਦੇ ਖੇਤਰ ਨੂੰ ਸ਼ਾਮਲ ਕਰਨ ਨਾਲ ਬਹੁਤ ਫਾਇਦਾ ਹੋਵੇਗਾ, ਪਰ ਇਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ।
ਬਿਆਨ ਮੁਤਾਬਕ ਇਸ ਸੰਦਰਭ ‘ਚ ਖੱਟਰ ਨੇ ਕੇਂਦਰ ਨੂੰ ਸੁਝਾਅ ਦਿੱਤਾ ਹੈ ਕਿ 100 ਕਿਲੋਮੀਟਰ ਤੱਕ ਦੇ ਖੇਤਰ ਨੂੰ ਹੀ ਐੱਨ.ਸੀ.ਆਰ. ‘ਚ ਰੱਖਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਹ ਗੱਲ ਕਰਨਾਲ ਵਿੱਚ ਇੱਕ ਜਨਤਕ ਸ਼ਿਕਾਇਤ ਸੁਣਨ ਦੌਰਾਨ ਕਹੀ। ਧਿਆਨ ਯੋਗ ਹੈ ਕਿ ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚੋਂ 14 ਜ਼ਿਲ੍ਹੇ ਐੱਨ.ਸੀ.ਆਰ. ਦੇ ਅਧੀਨ ਆਉਂਦੇ ਹਨ, ਜਿਨ੍ਹਾਂ ਵਿੱਚ ਚਰਖੀ-ਦਾਦਰੀ, ਕਰਨਾਲ, ਜੀਂਦ ਅਤੇ ਭਿਵਾਨੀ ਵਰਗੇ ਜ਼ਿਲ੍ਹੇ ਸ਼ਾਮਲ ਹਨ, ਜੋ ਕਿ 100 ਕਿਲੋਮੀਟਰ ਦੇ ਘੇਰੇ ਵਿੱਚ ਸਥਿਤ ਹਨ।
ਵੀਡੀਓ ਲਈ ਕਲਿੱਕ ਕਰੋ -: