ਦੇਸ਼ ਵਿੱਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਹੁਣ ਤੱਕ ਚਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦਾ ਇਹ ਰੂਪ ਡੈਲਟਾ ਤੋਂ ਪੰਜ ਗੁਣਾ ਵੱਧ ਖਤਰਨਾਕ ਹੈ। ਇਸ ਦੇ ਮਾਮਲੇ ਸਾਹਮਣੇ ਆਉਣ ਨਾਲ ਸਰਕਾਰ ਦੀ ਚਿੰਤਾ ਵੀ ਵੱਧ ਗਈ ਹੈ। ਇਸੇ ਵਿਚਾਲੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।
ਉਪ ਰਾਸ਼ਟਰਪਤੀ ਨੇਲੋਕਾਂ ਨੂੰ ਚੌਕਸ ਰਹਿਣ ਤੇ ਕੋਵਿਡ-19 ਦੇ ਉਚਿਤ ਵਿਵਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਨਵੇਂ ਰੂਪ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਛੇਤੀ ਤੋਂ ਛੇਤੀ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸ਼ਨੀਵਾਰ ਨੂੰ ਆਪਣੇ ਨਿਵਾਸ ‘ਤੇ ਗੌਤਮ ਚਿੰਤਾਮਣੀ ਦੀ ਕਿਤਾਬ ‘ਦਿ ਮਿਡਵੇ ਬੈਟਲ: ਮੋਦੀਜ਼ ਰੋਲਰ-ਕੋਸਟਰ ਸੈਕਿੰਡ ਟਰਮ’ ਰਿਲੀਜ਼ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਨੇ ਸਮੁੱਚੀ ਮਨੁੱਖ ਜਾਤੀ ਲਈ ਇੱਕ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਅਗਲਾ ਨੰਬਰ ਬੈਂਕਾਂ ਦਾ, 6 ਦਸੰਬਰ ਨੂੰ ਸੰਸਦ ‘ਚ ਆ ਰਿਹੈ ਬਿੱਲ, ਹੋ ਜਾਓ ਇਕਜੁੱਟ : ਟਿਕੈਤ
ਦੱਸ ਦੇਈਏ ਕਿ ਬੀਤੇ ਦਿਨ ਗੁਜਰਾਤ ਦੇ ਜਾਮਨਗਰ ਤੇ ਮੁੰਬਈ ਤੋਂ ‘ਓਮੀਕ੍ਰੋਨ’ ਤੋਂ ਸੰਕ੍ਰਮਿਤ ਦੋ ਲੋਕਾਂ ਦੀ ਪੁਸ਼ਟੀ ਹੋਈ ਹੈ। ਦੱਖਣੀ ਅਫਰੀਕਾ ਤੋਂ ਮੁੰਬਈ ਪਹੁੰਚਿਆ ਵਿਅਕਤੀ ਦਿੱਲੀ ਦੇ ਰਸਤਿਓਂ ਉਥੇ ਆਇਆ ਸੀ। ਉਸ ਦੇ ਸਾਰੇ ਸੰਪਰਕਾਂ ਦੀ ਟ੍ਰੇਸਿੰਗ ਕੀਤੀ ਜਾ ਰਹੀ ਹੈ।