ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਹੁਣ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਕਰਨ ਦੀ ਤਿਆਰੀ ਕਰ ਲਈ ਗਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦੇਸ਼ ਦੇ ਲੋਕਾਂ ਨੂੰ ਸਾਵਧਾਨ ਕਰਦੇ ਹੋਏ ਇੱਕਜੁਟ ਹੋ ਕੇ ਇਸ ਖਿਲਾਫ ਦੇਸ਼ ਪੱਧਰੀ ਅੰਦੋਲਨ ਕਰਨ ਦਾ ਸੱਦਾ ਦਿੱਤਾ। ਦੱਸ ਦੇਈਏ ਕਿ ਭਲਕੇ 6 ਦਸੰਬਰ ਨੂੰ ਸੰਸਦ ਵਿੱਚ ਪਬਲਿਕ ਸੈਕਟਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਕੀਤਾ ਜਾ ਰਿਹਾ ਹੈ।
ਟਿਕੈਤ ਨੇ ਇੱਕ ਟਵੀਟ ਕਰਕੇ ਕਿਹਾ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਸਾਵਧਾਨ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਹੁਣ ਨਤੀਜਾ ਵੇਖੋ, 6 ਦਸੰਬਰ ਨੂੰ ਸੰਸਦ ਵਿੱਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਹੋਣ ਜਾ ਰਿਹਾ ਹੈ। ਨਿੱਜੀਕਰਨ ਖਿਲਾਫ ਦੇਸ਼ ਭਰ ਵਿੱਚ ਇੱਕਜੁੱਟ ਹੋ ਕੇ ਅੰਦੋਲਨ ਕਰਨ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਕਿਸਾਨਾਂ ਨੇ ਹੁਣ ਅੰਦੋਲਨ ਦੇ ਅਗਲੇ ਫੈਸਲੇ ਲੈਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਐੱਮ.ਐੱਸ.ਪੀ. ‘ਤੇ ਕਾਨੂੰਨ, ਬਿਜਲੀ ਸੋਧ ਬਿੱਲ ਤੇ ਲਖੀਮਪੁਰ ਖੀਰੀ ਮਾਮਲੇ ਵਰਗੇ ਕਈ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ। ਜਦ ਤੱਕ ਇਹ ਮਸਲੇ ਹੱਲ ਨਹੀਂ ਹੁੰਦੇ ਅੰਦੋਲਨ ਖਤਮ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਪਾਕਿ-ਭਾਰਤ ਵਪਾਰ ਬੰਦ ਹੋਣ ਨਾਲ ਪੰਜਾਬ ਨੂੰ 4 ਹਜ਼ਾਰ ਕਰੋੜ ਦਾ ਨੁਕਸਾਨ, 15000 ਰੁਜ਼ਗਾਰ ਗਏ’- ਸਿੱਧੂ