ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ TMC ਸੁਪਰੀਮੋ ਮਮਤਾ ਬੈਨਰਜੀ ਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਤੋਂ ਬਿਨ੍ਹਾਂ ਕਿਸੇ ਵੀ ਵਿਰੋਧੀ ਪਾਰਟੀ ਦਾ ਕੋਈ ਵੀ ਗੱਠਜੋੜ ਭਾਜਪਾ ਨੂੰ ਨਹੀਂ ਹਰਾ ਸਕਦਾ ।
ਬਘੇਲ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮਮਤਾ ਬੈਨਰਜੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਸੱਤਾ ਵਿੱਚ ਬੈਠੇ ਲੋਕਾਂ ਨਾਲ ਲੜ ਕੇ ਜਾਂ ਫਿਰ ਵਿਰੋਧੀ ਪਾਰਟੀਆਂ ਨਾਲ ਆਢਾ ਲਾ ਕੇ ਟੀਐੱਮਸੀ ਨੂੰ ਮੁੱਖ ਵਿਰੋਧੀ ਪਾਰਟੀ ਬਣਾਉਣਾ ਚਾਹੁੰਦੀ ਹੈ। ਬਘੇਲ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਸ਼ਿਕਸਤ ਦੇਣ ਲਈ ਵਿਰੋਧੀ ਪਾਰਟੀਆਂ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ UPA ਮਿਲ ਕੇ ਕਰੇਗਾ।
ਇਹ ਵੀ ਪੜ੍ਹੋ:ਰਾਘਵ ਚੱਢਾ ਮਗਰੋਂ CM ਚੰਨੀ ਦਾ ਰੂਪਨਗਰ ਨਾਲ ਲੱਗਦੇ ਸਤਲੁਜ ਦਰਿਆ ਦੀ ਮਾਈਨਿੰਗ ਸਾਈਟ ‘ਤੇ ਅਚਨਚੇਤ ਛਾਪਾ
ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਵੱਲੋਂ ਕੁਝ ਦਿਨ ਪਹਿਲਾਂ ਬਿਆਨ ਦਿੰਦਿਆਂ ਕਿਹਾ ਗਿਆ ਸੀ ਕਿ ਉਨ੍ਹਾਂ ਲਈ ਕੋਈ UPA ਨਹੀਂ ਹੈ। ਉਨਾਂਹ ਦੇ ਇਸ ਬਿਆਨ ਤੋਂ ਬਾਅਦ ਅੱਜ ਭੁਪੇਸ਼ ਬਘੇਲ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਤੋਂ ਅੱਗੇ ਬਘੇਲ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਹਮਣਾ ਕਰਨ ਵਾਲੇ ਵਿਰੋਧੀ ਧਿਰ ਦਾ ਚਿਹਰਾ ਕੌਣ ਹੋਵੇਗਾ, ਇਸਦਾ ਫੈਸਲਾ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਦੇ ਹਿੱਸੇ ਸਮੂਹਿਕ ਤੌਰ ‘ਤੇ ਕਰਨਗੇ।
ਇਸ ਤੋਂ ਅੱਗੇ ਬਘੇਲ ਨੇ ਕਿਹਾ ਕਿ ਮੈਂ ਮਮਤਾ ਬੈਨਰਜੀ ਨੂੰ ਕਹਿਣਾ ਚਾਹਾਂਗਾ ਕਿ ਤੁਸੀਂ ਮੁੱਖ ਵਿਰੋਧੀ ਪਾਰਟੀ ਬਣਨਾ ਚਾਹੁੰਦੇ ਹੋ, ਇਹ ਬਹੁਤ ਚੰਗੀ ਗੱਲ ਹੈ। ਜੇਕਰ ਤੁਸੀਂ ਯੋਜਨਾ ਦੇ ਨਾਲ ਅੱਗੇ ਵਧਣਾ ਚਾਹੁੰਦੇ ਹੋ ਤਾਂ ਸੁਪਨੇ ਨੂੰ ਪਨਾਹ ਦਿਓ, ਇਸ ਲਈ ਸੁਆਗਤ ਹੈ, ਪਰ ਸਵਾਲ ਇਹ ਹੈ ਕਿ ਕੀ ਤੁਸੀਂ ਸੱਤਾ ਵਿੱਚ ਬੈਠੇ ਲੋਕਾਂ ਨਾਲ ਲੜ ਕੇ ਮੁੱਖ ਵਿਰੋਧੀ ਪਾਰਟੀ ਬਣਨਾ ਚਾਹੁੰਦੇ ਹੋ ਜਾਂ ਵਿਰੋਧੀ ਪਾਰਟੀਆਂ ਨਾਲ ਲੜ ਕੇ।”
ਇਹ ਵੀ ਪੜ੍ਹੋ: ਦਿੱਲੀ ‘ਚ ਧਰਨੇ ‘ਚ ਬੈਠਣ ‘ਤੇ ਆਪ ਦਾ ਵੱਡਾ ਪਲਟਵਾਰ, ‘ਸਿੱਧੂ ਸਿਰਫ ਡਰਾਮੇਬਾਜ਼ ਨੇ’
ਬਘੇਲ ਨੇ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਕਿ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਕਾਰ ਮਿਲੀਭੁਗਤ ਹੈ। ਬਘੇਲ ਨੇ ਕਿਹਾ ਕਿ ਬੈਨਰਜੀ ਨੂੰ ਇਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪਵਾਰ ਨੂੰ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੇ ਕਿਹਾ ਕਿ “ਕੋਈ ਯੂਪੀਏ ਨਹੀਂ ਹੈ” ਪਰ ਪ੍ਰਧਾਨ ਮੰਤਰੀ ਮੋਦੀ ਨਾਲ ਉਸਦੀ ਮੁਲਾਕਾਤ ਤੋਂ ਬਾਅਦ ਕੁਝ ਵੀ ਸਾਹਮਣੇ ਨਹੀਂ ਆਇਆ ਅਤੇ ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਖੁੱਲ੍ਹ ਕੇ ਬਾਹਰ ਕਿਉਂ ਨਹੀਂ ਆਈ।
ਵੀਡੀਓ ਲਈ ਕਲਿੱਕ ਕਰੋ -: