ਗੋਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । 40 ਸੀਟਾਂ ਲਈ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ । ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਗੋਆ ਵਿੱਚ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਗੋਆ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਔਰਤਾਂ ਨੂੰ ਘਰ ਆਧਾਰ ਸਕੀਮ ਤਹਿਤ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਮੁਫ਼ਤ ਬਿਜਲੀ ਅਤੇ ਪਾਣੀ ਦੇਣ ਦਾ ਵਾਅਦਾ ਵੀ ਕੀਤਾ । ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਗੋਆ ਦੀ ਰਾਜਨੀਤੀ ਨੂੰ ਬਚਾਉਣਾ ਹੈ ਤਾਂ ਗੋਆ ਨੂੰ ਬੁਰੇ ਨੇਤਾਵਾਂ ਤੋਂ ਬਚਾਉਣਾ ਹੋਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਘਰ ਆਧਾਰ ਯੋਜਨਾ ਦੇ ਤਹਿਤ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ । ਜਿਨ੍ਹਾਂ ਔਰਤਾਂ ਨੂੰ ਇਹ ਸਕੀਮ ਨਹੀਂ ਮਿਲਦੀ ਅਤੇ ਉਹ 18 ਸਾਲ ਤੋਂ ਵੱਧ ਹਨ, ਉਨ੍ਹਾਂ ਦੇ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਟਰਾਂਸਫਰ ਕੀਤੇ ਜਾਣਗੇ।
ਇਹ ਵੀ ਪੜ੍ਹੋ: ਦਿੱਲੀ ‘ਚ ਧਰਨੇ ‘ਚ ਬੈਠਣ ‘ਤੇ ਆਪ ਦਾ ਵੱਡਾ ਪਲਟਵਾਰ, ‘ਸਿੱਧੂ ਸਿਰਫ ਡਰਾਮੇਬਾਜ਼ ਨੇ’
ਕੇਜਰੀਵਾਲ ਨੇ ਆਪਣੇ ਭਾਸ਼ਣ ਵਿੱਚ ਦੋਸ਼ ਲਾਇਆ ਕਿ ਲੋਕ ਸਿਰਫ਼ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦੇ ਹਨ, ਪਰ ਕੰਮ ਕੋਈ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਤਾਕਤ ਪੈਸੇ ਵਿੱਚ ਹੈ। ਜੇ ਤੁਹਾਡੀ ਜੇਬ ਵਿੱਚ ਪੈਸਾ ਹੈ, ਤਾਂ ਤੁਸੀਂ ਅੰਦਰੋਂ ਮਜ਼ਬੂਤ ਮਹਿਸੂਸ ਕਰਦੇ ਹੋ। ਜੇਕਰ ਸਾਡੀ ਹਰ ਔਰਤ ਦੀ ਜੇਬ ਵਿੱਚ ਹਜ਼ਾਰ ਰੁਪਏ ਹਨ ਤਾਂ ਉਹ ਕੀ ਨਹੀਂ ਕਰ ਸਕਦੀ? ਉਹ ਬਹੁਤ ਆਜ਼ਾਦ ਮਹਿਸੂਸ ਕਰੇਗੀ । ਅਸੀਂ ਔਰਤਾਂ ਦੇ ਖਾਤੇ ਵਿੱਚ ਪੈਸਾ ਪਾਉਣ ਜਾ ਰਹੇ ਹਾਂ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੋਵੇਗਾ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੋਆ ਵਿੱਚ ਗੰਦੀ ਰਾਜਨੀਤੀ ਚੱਲ ਰਹੀ ਹੈ, ਪਰ ਹੁਣ ਆਮ ਆਦਮੀ ਪਾਰਟੀ ਵਿਕਾਸ ਦੀ ਗੱਲ ਕਰੇਗੀ। ਅਸੀਂ ਬਿਜਲੀ ਮੁਫਤ ਕਰਾਂਗੇ ਅਤੇ 24 ਘੰਟੇ ਬਿਜਲੀ ਦੇਵਾਂਗੇ। ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: