ਨਵਜੋਤ ਸਿੰਘ ਵੱਲੋਂ ਅੱਜ ਦਿੱਲੀ ਵਿੱਚ ਗੈਸਟ ਟੀਚਰਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਪਿੱਛੋਂ ਸਿਆਸੀ ਹਮਲੇ ਹੋਣੇ ਸ਼ੁਰੂ ਹੋ ਗਏ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ‘ਟੀਚਰਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਨੂੰ ਸਿਆਸਤ ਵਜੋਂ ਦੱਸਿਆ।
ਉਨ੍ਹਾਂ ਸਿੱਧੂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਿਆ, ਜੋ ਕੁਝ ਦਿਨ ਪਹਿਲਾਂ ਟੀਚਰਾਂ ਦੇ ਧਰਨੇ ਵਿੱਚ ਬੈਠੇ ਸਨ। ਸਿਰਸਾ ਨੇ ਸਿੱਧੂ ਤੇ ਕੇਜਰੀਵਾਲ ਦੋਹਾਂ ਨੂੰ ‘ਢੋਂਗੀ ‘ ਕਿਹਾ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਸਿਰਫ ਰਾਜਨੀਤੀ ਚਮਕਾਉਣ ਲਈ ਅਜਿਹਾ ਕਰ ਰਹੇ ਹਨ।
ਭਾਜਪਾ ਆਗੂ ਸਿਰਸਾ ਨੇ ਕਿਹਾ ਅਰਵਿੰਦ ਕੇਜਰੀਵਾਲ ਮੋਹਾਲੀ ਵਿੱਚ ਗੈਸਟ ਟੀਚਰਾਂ ਦੀ ਹੜਤਾਲ ਨਾਲ ਬੈਠਣ ਦਾ ਢੋਂਗ ਕਰ ਰਹੇ ਨੇ ਤੇ ਨਵਜੋਤ ਸਿੰਘ ਸਿੱਧੂ ਇਹੀ ਸਭ ਦਿੱਲੀ ਆ ਕੇ ਕਰਦਾ ਹੈ। ਦੋਵਾਂ ਦਾ ਟੀਚਰਾਂ ਦੀ ਮਦਦ ਕਰਨ ਦਾ ਕੋਈ ਇਰਾਦਾ ਨਹੀਂ ਹੈ, ਦੋਵੇਂ ਸਿਰਫ ਆਪਣੀ ਰਾਜਨੀਤੀ ਚਮਕਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਮੋਹਾਲੀ ਵਿੱਚ ਟੀਚਰਾਂ ਨਾਲ ਸਮਰਥਨ ਦਿਖਾਉਣ ਵਾਸਤੇ ਧਰਨੇ ਵਿੱਚ ਸ਼ਾਮਲ ਹੋਏ ਸਨ। ਅੱਜ ਸਿੱਧੂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਹਨ। ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਕੇਜਰੀਵਾਲ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਭਗਵੰਤ ਮਾਨ ਨੂੰ BJP ‘ਚ ਸ਼ਾਮਲ ਹੋਣ ਦਾ ਸੱਦਾ, ਪ੍ਰੈੱਸ ਕਾਨਫਰੰਸ ‘ਚ ਵੇਖੋ ਕੀ ਬੋਲੇ ਮਾਨ