ਸ੍ਰੀ ਗੋਇੰਦਵਾਲ ਸਾਹਿਬ : ਬੀਤੇ ਛੇ ਦਿਨ ਪਹਿਲਾਂ ਗੁਰਦੁਆਰਾ ਬਾਉਲੀ ਸਾਹਿਬ ਮੱਥਾ ਟੇਕਣ ਗਈ ਛੇ ਸਾਲਾ ਬੱਚੀ ਪ੍ਰਵੀਨ ਕੌਰ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋ ਗਈ ਸੀ ਜਿਸਦੀ ਅੱਜ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ‘ਚੋਂ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਬੱਚੀ ਦੀ ਮਾਤਾ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋਣ ਕਾਰਨ ਉਹ ਗੋਇੰਦਵਾਲ ਸਾਹਿਬ ਵਿਖੇ ਆਪਣੀ ਬੱਚੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੀ ਪੁੱਤਰੀ ਪ੍ਰਵੀਨ ਕੌਰ ਬੀਤੇ ਮੰਗਲਵਾਰ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਪਰ ਵਾਪਸ ਨਹੀਂ ਆਈ। ਪੀੜਤ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸੀਸੀਟੀਵੀ ਵੀਡੀਓ ਨਾ ਦਿਖਾਉਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀ ਕੋਈ ਮਦਦ ਬੱਚੀ ਨੂੰ ਲੱਭਣ ਲਈ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਸਬੰਧੀ ਥਾਣਾ ਮੁਖੀ ਗੋਇੰਦਵਾਲ ਸਾਹਿਬ ਕੇਵਲ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਆਈਪੀਸੀ ਦੀ ਧਾਰਾ 302,201 ਤਹਿਤ ਪਰਚਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਏਗੀ।