ਪਿਛਲੇ ਦਿਨੀਂ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਵੱਲੋਂ ਪੰਜਾਬ ਵਿੱਚ ਕੁਝ ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਮਗਰੋਂ ਸੀ. ਐੱਮ. ਚੰਨੀ ਨੇ ਸਖ਼ਤ ਚਿਤਾਵਨੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ‘ਆਪ’ ਨੇਤਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜੋ ਸਰਕਾਰੀ ਸਕੂਲਾਂ ਅਤੇ ਹੋਰ ਥਾਵਾਂ ‘ਤੇ ਗੈਰ-ਅਧਿਕਾਰਤ ਤੌਰ ‘ਤੇ ਦਾਖ਼ਲ ਹੁੰਦੇ ਹਨ।
ਸੀ. ਐੱਮ. ਚੰਨੀ ਅੱਜ ਰੋਪੜ ਵਿੱਚ ਸਤਲੁਜ ਦਰਿਆ ਨੇੜੇ ਦੀ ਸਾਈਟ ਦਾ ਦੌਰਾ ਕਰਨ ਆਏ ਸਨ ਕਿਉਂਕਿ ‘ਆਪ’ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਕੱਲ੍ਹ ਦੋਸ਼ ਲਾਇਆ ਸੀ ਕਿ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਨਾਜਾਇਜ਼ ਮਾਈਨਿੰਗ ਕਰਵਾ ਰਹੇ ਹਨ। ਉੱਥੇ ਹੀ, 1 ਦਸੰਬਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਚਮਕੌਰ ਸਾਹਿਬ ਇਲਾਕੇ ਦੇ ਦੋ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਸੀ। ‘ਆਪ’ ਦੇ ਦੋਸ਼ ਝੂਠ ਦਾ ਪੁਲੰਦਾ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਮਿੱਟੀ ਪਾਉਣ ਦਾ ਸਾਰਾ ਕੰਮ ਲੀਗਲ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤੇ ਇਥੇ ਸਾਢੇ 5 ਰੁਪਏ ਫੁੱਟ ਦੇ ਹਿਸਾਬ ਨਾਲ ਰੇਤਾ ਵਿਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਮੁੱਖ ਮੰਤਰੀ ਨੇ ਅਜਿਹੇ ਛਾਪਿਆਂ ‘ਤੇ ‘ਆਪ’ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਥਾਨਕ ‘ਆਪ’ ਕੇਡਰ ਨੂੰ ਬੇਨਤੀ ਕਰਨਗੇ ਕਿ ਉਹ ਬਾਹਰੀ ਆਪ ਆਗੂਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ ਦੇਣ। ਉਸ ਨੇ ਕਿਹਾ ਕਿ ਬਾਹਰੀ ਲੋਕਾਂ ਵੱਲੋਂ ਅਜਿਹੇ ਅਣ-ਅਧਿਕਾਰਤ ਛਾਪਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਸਥਾਨਕ ‘ਆਪ’ ਵਰਕਰ ਕਿਸੇ ਵੀ ਬੇਨਿਯਮੀ ਨੂੰ ਉਜਾਗਰ ਕਰਨ ਲਈ ਆਜ਼ਾਦ ਹਨ।