ਪੰਜਾਬ ਦੀ ਰਾਜਨੀਤੀ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਹੋ ਗਈ ਹੈ। ਉਹ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨਾਲ ਐਂਟਰੀ ਕਰਨ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਭਲਕੇ ਸੋਮਵਾਰ, 6 ਦਸੰਬਰ ਨੂੰ 12 ਵਜੇ ਪੰਜਾਬ ਲੋਕ ਕਾਂਗਰਸ ਦਫ਼ਤਰ, SCO 61,62, 63, ਸੈਕਟਰ 9-D, ਮੱਧ ਮਾਰਗ, ਚੰਡੀਗੜ੍ਹ ਦਾ ਉਦਘਾਟਨ ਕਰਨਗੇ ਤੇ ਇਸ ਤੋਂ ਬਾਅਦ ਤਾਬੜ ਤੋੜ ਰੈਲੀਆਂ ਕਰਕੇ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣਗੇ। ਕੈਪਟਨ ਅਮਰਿੰਦਰ ਸਿੰਘ 6 ਦਸੰਬਰ ਨੂੰ ਦਿੱਲੀ ਵਿਚ ਅਮਿਤ ਸ਼ਾਹ ਨੂੰ ਵੀ ਮਿਲਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉੱਥੇ ਹੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵਿਤ ਗਠਜੋੜ ਅਤੇ ਸੀਟਾਂ ਦੀ ਵੰਡ ਬਾਰੇ ਚਰਚਾ ਕਰਨ ਲਈ 6 ਦਸੰਬਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਮੁਖੀ ਜੇਪੀ ਨੱਡਾ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਦੇ ਇੰਚਾਰਜ ਭਾਜਪਾ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਂਡ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਬਾਰੇ ਫੈਸਲਾ ਲਵੇਗੀ।