ਨਵੇਂ ਸਾਲ ਦੀ ਸ਼ੁਰੂਆਤ ਵਿਚ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। 15 ਦਸੰਬਰ ਨੂੰ ਮੋਦੀ ਸਰਕਾਰ ਦਸੰਬਰ-ਮਾਰਚ ਲਈ 2000 ਰੁਪਏ ਦੀ ਕਿਸ਼ਤ ਤੁਹਾਡੇ ਖਾਤੇ ‘ਚ ਪਾ ਦੇਵੇਗੀ।
ਕੇਂਦਰ ਸਰਕਾਰ ਹੁਣ ਤੱਕ ਦੇਸ਼ ਦੇ 11.37 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.58 ਲੱਖ ਕਰੋੜ ਰੁਪਏ ਤੋਂ ਵੱਧ ਸਿੱਧੇ ਟਰਾਂਸਫਰ ਕਰ ਚੁੱਕੀ ਹੈ ਤੇ ਕੁਝ ਸੂਬਿਆਂ ਦੇ ਕਿਸਾਨਾਂ ਦੇ ਸਟੇਟਸ ‘ਤੇ Waiting for approval by state ਲਿਖਿਆ ਗਿਆ ਹੈ, ਇਹ ਵੀ ਜਲਦੀ ਪੂਰਾ ਹੋ ਜਾਵੇਗਾ। ਸੂਬਿਆਂ ਨੂੰ ਸਿਰਫ ਕੇਂਦਰ ਵੱਲੋਂ ਮਨਜ਼ੂਰੀ ਮਿਲੇ ਜਾਣ ਦੀ ਉਡੀਕ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਜਿਨ੍ਹਾਂ ਕਿਸਾਨਾਂ ਨੂੰ 9ਵੀਂ ਕਿਸ਼ਤ ਦਾ ਲਾਭ ਨਹੀਂ ਮਿਲਿਆ ਹੈ, ਉਨ੍ਹਾਂ ਲੋਕਾਂ ਦੇ ਖਾਤਿਆਂ ‘ਚ ਦੋ ਕਿਸ਼ਤਾਂ ਦੇ ਪੈਸੇ ਇਕੱਠੇ ਹੋ ਜਾਣਗੇ ਯਾਨੀ 4000 ਰੁਪਏ ਉਨ੍ਹਾਂ ਦੇ ਖਾਤੇ ‘ਚ ਟਰਾਂਸਫਰ ਕੀਤੇ ਜਾਣਗੇ। ਪਰ ਇਹ ਸਹੂਲਤ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗੀ ਜਿਨ੍ਹਾਂ ਨੇ 30 ਸਤੰਬਰ ਤੋਂ ਪਹਿਲਾਂ ਰਜਿਸਟਰੇਸ਼ਨ ਕਰਵਾਈ ਹੈ।