ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ ਮੰਗਲਵਾਰ ਨੂੰ ਫਿਰ ਤੋਂ ਪੰਜਾਬ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਐੱਸ.ਸੀ. ਭਾਈਚਾਰੇ ਲਈ ਕੁੱਝ ਵੱਡੇ ਐਲਾਨ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਜਲੰਧਰ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ‘ਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ।
ਵੀਡੀਓ ਲਈ ਕਲਿੱਕ ਕਰੋ -: