2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਵੀ ਹਲਕਾ ਧਰਮਕੋਟ ਲਗਾਤਾਰ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਤਹਿਤ ਅੱਜ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਬੇਟੀ ਬੀਬੀ ਪਰਮਜੀਤ ਕੌਰ ਬਰਾੜ ਤੇ ਨਿਹਾਲ ਭੁੱਲਰ ਦੀ ਵੱਲੋਂ ਪਿੰਡ ਰੌਲੀ ਵਿਚ ਸਮੁੱਚੀ ਅਕਾਲੀ ਦਲ ਦੀ ਜਥੇਬੰਦੀ ਵੱਲੋਂ ਰੱਖੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦੋਂ ਸੈਂਕੜੇ ਦੀ ਗਿਣਤੀ ਵਿੱਚ ਔਰਤਾਂ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਜਥੇਦਾਰ ਤੋਤਾ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਵਾਅਦਾ ਕੀਤਾ। ਇਸ ਮੌਕੇ ‘ਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨਿਹਾਲ ਸਿੰਘ ਭੁੱਲਰ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨੇ ਕਿਹਾ ਕਿ ਤੁਸੀਂ ਸਾਢੇ ਚਾਰ ਸਾਲ ਵਿੱਚ ਦੇਖ ਚੁੱਕੇ ਹੋ ਕੇ ਕਾਂਗਰਸ ਨੇ ਸਾਡੇ ਪਿੰਡਾਂ ਵਿੱਚ ਕੀ ਵਿਕਾਸ ਕਰਾਇਆ ਹੈ। ਇੱਕ ਲੱਖ ਰੁਪਿਆ ਵੀ ਕਿਸੇ ਪਿੰਡ ਨੂੰ ਵਿਧਾਇਕਾ ਨੇ ਗਰਾਂਟ ਨਹੀਂ ਦਿੱਤੀ ਜੇਕਰ ਗ੍ਰਾਂਟ ਆਈ ਹੈ ਤਾਂ ਸੈਂਟਰ ਸਰਕਾਰ ਦੀ ਆਈ ਹੈ। ਜਿਸ ਨਾਲ ਸਰਕਾਰ ਆਪਣੀ ਹੋਂਦ ਬਚਾਉਣ ‘ਤੇ ਤੁਰੀ ਹੋਈ ਹੈ। ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪਿੰਡਾਂ ਨੂੰ ਪਹਿਲਾਂ ਵਾਂਗ ਕਰੋੜਾਂ ਰੁਪਈਆਂ ਦੀਆਂ ਗਰਾਂਟਾਂ ਦੇ ਕੇ ਵਧੇਰੇ ਵਿਕਾਸ ਕਰਵਾਇਆ ਜਾਵੇਗਾ।
ਪਿੰਡਾਂ ਵਿੱਚ ਸੰਬੋਧਨ ਕਰਦਿਆਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਬੇਟੀ ਬੀਬੀ ਪਰਮਜੀਤ ਕੌਰ ਬਰਾੜ ਨੇ ਕਿਹਾ ਕਿ ਤੁਸੀਂ ਹੁਣ ਸਾਢੇ ਚਾਰ ਸਾਲਾਂ ਵਿੱਚ ਪਰਖ ਚੁੱਕੇ ਹੋ ਕਿ ਤੁਹਾਡੇ ਹਲਕੇ ਦੇ ਵਿਧਾਇਕ ਨੇ ਤੁਹਾਡੇ ਪਿੰਡਾਂ ਵਿਚ ਕਿਸ ਤਰ੍ਹਾਂ ਦਾ ਵਿਕਾਸ ਕਰਵਾਇਆ ਹੈ। ਵਿਕਾਸ ਤਾਂ ਕੀ ਕਰਵਾਉਣਾ ਸੀ ਪਿੰਡ-ਪਿੰਡ ਝੂਠੇ ਪਰਚੇ ਜ਼ਰੂਰ ਕਰਵਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਨਿੱਕੇ ਨਿੱਕੇ ਬੱਚੇ ਵੀ ਚਿੱਟੇ ਵਰਗੇ ਭਿਆਨਕ ਨਸ਼ੇ ਵਿੱਚ ਗਲਤਾਨ ਹੋਏ। ਉਨ੍ਹਾਂ ਕਿਹਾ ਕਿ ਇਹ ਸਭ ਸਾਡੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਹੀ ਹੋਇਆ ਹੈ। ਇਸ ਮੌਕੇ ‘ਤੇ ਬੀਬੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜਥੇਦਾਰ ਤੋਤਾ ਸਿੰਘ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਦੇਖ ਚੁੱਕੇ ਹੋ ਹਲਕੇ ਵਿੱਚ ਜਥੇਦਾਰ ਤੋਤਾ ਸਿੰਘ ਨੇ ਕਿੰਨਾ ਵਿਕਾਸ ਕਰਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਭੇ ਨੇ ਕਿਹਾ ਕਿ ਇਕ ਵਾਰ ਫਿਰ ਸਮਾਂ ਆ ਗਿਆ ਹੈ ਕਿ ਹੁਣ ਅਸੀਂ ਆਪਣੇ ਹਲਕੇ ਵਿਚ ਕੰਮ ਕਰਨ ਵਾਲੇ ਨੇਤਾ ਦੀ ਚੋਣ ਕਰੀਏ। ਇਸ ਮੌਕੇ ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵੱਧ ਤੋਂ ਵੱਧ ਆਪਾਂ ਅਕਾਲੀ ਦਲ ਨੂੰ ਵੋਟਾਂ ਪਾਈਏ ਤਾਂ ਜੋ ਜਥੇਦਾਰ ਤੋਤਾ ਸਿੰਘ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜੀਏ।