ਅੰਮ੍ਰਿਤਸਰ : ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਹੀ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਵੱਲੋਂ ਲਏ ਗਏ ਫੈਸਲਿਆਂ ਤੇ ਐਲਾਨਾਂ ‘ਤੇ ਘੇਰਦੇ ਹੀ ਨਜ਼ਰ ਆਏ ਹਨ। ਪਰ ਇਸ ਵਾਰ ਸੀ.ਐੱਮ. ਚੰਨੀ ਸਿੱਧੂ ਦੇ ਹੱਕ ਵਿੱਚ ਐਲਾਨ ਕਰਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਦਰਅਸਲ ਸੀਐੱਮ. ਚੰਨੀ ਨੇ ਇੱਕ ਕ੍ਰਿਕਟ ਸਟੇਡੀਅਮ ਦਾ ਨਾਂ ਨਵਜੋਤ ਸਿੱਧੂ ਦੇ ਪਿਤਾ ਦੇ ਨਾਂ ’ਤੇ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਲਈ 15 ਕਰੋੜ ਰੁਪਏ ਸਰਕਾਰ ਵੱਲੋਂ ਦਿੱਤੇ ਜਾਣਗੇ।
ਬੀਤੇ ਦਿਨ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਵਿੱਚ ਕਰਵਾਏ ਗਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਥੇ ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕ੍ਰਿਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ਼ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਸੀ.ਐੱਮ. ਚੰਨੀ ਨੇ ਕਿਹਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਅਤੇ ਅੰਦਰੂਨੀ ਕ੍ਰਿਕਟ ਸਟੇਡੀਅਮ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿੱਧੂ (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਚੋਣਾਂ: BJP ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਅੱਜ ਸ਼ੇਖਾਵਤ ਨੂੰ ਮਿਲਣਗੇ ਕੈਪਟਨ
ਇਸ ਦੇ ਨਾਲ ਹੀ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਔਰਤਾਂ ਲਈ ਕੀਤੇ ਗਏ ਐਲਾਨ ‘ਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ‘ਤੇ ਕਿਹਾ ਕਿ ਪੰਜਾਬ ਵਾਸੀ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਦਾ ਕੇਜਰੀਵਾਲ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।