ਚੰਡੀਗੜ੍ਹ: ਸੂਬੇ ਭਰ ਦੇ ਖਪਤਕਾਰਾਂ ਨੂੰ ਨਿਰਵਿਘਨ, ਮਿਆਰੀ ਅਤੇ ਸਸਤੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੂੰ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਤੁਰੰਤ ਨੋਟਿਸ ਜਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਕਦਮ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜਿਸ ਨਾਲ ਲੋਕਾਂ ‘ਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਅਤੇ ਵਿੱਤੀ ਸਾਲ 2020-21 ਦੌਰਾਨ ਪ੍ਰਤੀ ਯੂਨਿਟ ਬਿਜਲੀ ਦੀ ਔਸਤ ਕੀਮਤ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਹੈ, ਜਦਕਿ ਇਨ੍ਹਾਂ ਸਾਲਾਂ ਦੌਰਾਨ ਥੋੜ੍ਹੇ ਸਮੇਂ ਵਿੱਚ ਮਾਰਕੀਟ ‘ਚ ਬਿਜਲੀ ਦੀ ਔਸਤਨ ਕੀਮਤ ਲੜੀਵਾਰ 3.86 ਰੁਪਏ, 3.21 ਰੁਪਏ ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਨਤੀਜੇ ਵਜੋਂ ਪ੍ਰਚਲਿਤ ਰੁਝਾਨ ਮੁਤਾਬਕ ਤਲਵੰਡੀ ਸਾਬੋ ਪਾਵਰ ਲਿਮਟਿਡ ਅਤੇ ਥੋੜੇ ਸਮੇਂ ਵਿੱਚ ਮਾਰਕੀਟ ਵਿੱਚ ਔਸਤ ਬਿਜਲੀ ਦਰਾਂ ਵਿੱਚ ਫਰਕ 2 ਰੁਪਏ ਕਿਲੋਵਾਟ ਹਾਵਰ ਹੈ ਅਤੇ ਤਲਵੰਡੀ ਸਾਬੋ ਪਾਵਰ ਲਿਮਟਿਡ ਤੋਂ ਤੈਅ ਯੂਨਿਟਾਂ 9000 ਮਿਲੀਅਨ ਯੂਨਿਟ ਹਨ।
ਇਹ ਵੀ ਪੜ੍ਹੋ : ਕੇਜਰੀਵਾਲ ਦਾ CM ਚੰਨੀ ‘ਤੇ ਹਮਲਾ, ‘20,000 ਕਰੋੜ ਦੀ ਰੇਤਾ ਹੋ ਰਹੀ ਚੋਰੀ, ਉਪਰ ਤੱਕ ਜਾ ਰਿਹੈ ਪੈਸਾ’
ਮੌਜੂਦਾ ਕੀਮਤਾਂ ‘ਤੇ PSPCL ਨੂੰ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਲਾਗਤ ਝੱਲਣੀ ਪੈ ਰਹੀ ਹੈ ਅਤੇ ਬਾਕੀ ਬਚੇ ਬਿਜਲੀ ਖਰੀਦ ਸਮਝੌਤੇ ਲਈ 36000 ਕਰੋੜ ਰੁਪਏ ਹੋਰ ਬਣਦੇ ਹਨ।