ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।