ਪੰਜਾਬ ਸਰਕਾਰ ਨੇ ਵਿਰੋਧੀ ਦਲ ਦੇ ਵਿਰੋਧ ਮਗਰੋਂ ਧਨਜੀਤ ਸਿੰਘ ਵਿਰਕ ਨੂੰ ਮੰਗਲਵਾਰ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਨਿਊ ਤੇ ਰੀਨਿਊਏਬਲ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਅਹੁਦਾ ਸੰਭਾਲਿਆ।
ਬਲਵਿੰਦਰ ਸਿੰਘ ਕੋਟਲਾਬਾਮਾ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਵਿਰਕ ਨੂੰ ਇਹ ਅਹੁਦਾ ਸੌਂਪਿਆ ਗਿਆ ਹੈ। ਭਾਜਪਾ ਅਤੇ ਅਕਾਲੀ ਦਲ ਦੇ ਨੇਤਾਵਾਂ ਨੇ ਉਨ੍ਹਾਂ ਦੀ ਨਿਯੁਕਤੀ ‘ਤੇ ਕਾਂਗਰਸ ‘ਤੇ ਹਮਲਾ ਬੋਲਿਆ ਜਿਸ ਤੋਂ ਬਾਅਦ ਜੈਨਕੋ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਪੰਜਾਬ ਜੈਨਕੋ ਲਿਮਟਿਡ ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦੀ ਸਹਾਇਕ ਕੰਪਨੀ ਹੈ। ਇਸ ਮੌਕੇ ਨਵਜੋਤ ਪਾਲ ਸਿੰਘ ਰੰਧਾਵਾ, ਮੈਨੇਜਿੰਗ ਡਾਇਰੈਕਟਰ, ਐਮ.ਪੀ ਸਿੰਘ, ਡਾਇਰੈਕਟਰ ਅਤੇ ਪੰਜਾਬ ਜੈਨਕੋ ਲਿਮਟਿਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।