ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅੱਜ 94 ਵਰ੍ਹਿਆਂ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦਿਆਂ ਪੁੱਤਰ ਸੁਖਬੀਰ ਬਾਦਲ ਨੇ ਉਨ੍ਹਾਂ ਦੀਆਂ ਕੁਝ ਪੁਰਾਣੀਆਂ ਯਾਦਗਾਰੀ ਫੋਟੋਆਂ ਸ਼ੇਅਰ ਕੀਤੀਆਂ।
ਫੋਟੋਆਂ ਦੇ ਨਾਲ ਪੋਸਟ ਪਾ ਕੇ ਸੁਖਬੀਰ ਬਾਦਲ ਨੇ ਲਿਖਿਆ ਕਿ 90ਵਿਆਂ ਵਿੱਚ ਵੀ ਉਨ੍ਹਾਂ ਦਾ ਨੌਜਵਾਨਾਂ ਵਰਗਾ ਉਤਸ਼ਾਹ ਤੇ ਊਰਜਾ ਦੇਖ ਮੈਂ ਹੈਰਾਨ ਹੋ ਜਾਂਦਾ ਹਾਂ। ਉਨ੍ਹਾਂ ਦੀ ਸਿਆਣਪ ਤੇ ਤਜਰਬਾ ਦੋਵੇਂ ਬੇਮਿਸਾਲ ਹਨ। ਮੈਨੂੰ ਉਨ੍ਹਾਂ ਵਿੱਚ ਸਾਰਾ ਪੰਜਾਬ ਨਜ਼ਰ ਆਉਂਦਾ ਹੈ ਤੇ ਉਹ ਸਾਡੇ ਸਾਰਿਆਂ ਵਿੱਚ ਪੰਜਾਬ ਨੂੰ ਦੇਖਦੇ ਹਨ। ਉਹ ਸਿਰਫ਼ ਮੇਰੇ ਨਹੀਂ – ਉਹ ਸਾਰੇ ਪੰਜਾਬ ਤੇ ਸਾਰੇ ਪੰਜਾਬੀਆਂ ਦੇ ਹਨ, ਪ੍ਰਕਾਸ਼ ਪੰਜਾਬ ਦਾ!
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 27 ਦਸੰਬਰ 1927 ਨੂੰ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ ਸੀ। ਉਨ੍ਹਾਂ ਨੇ ਫੋਰਮੈਨ ਕ੍ਰਿਸ਼ਚਨ ਕਾਲਜ ਲਾਹੌਰ ਤੋਂ ਪੜ੍ਹਾਈ ਕੀਤੀ ਸੀ। ਦੇਸ਼ ਦੀ ਵੰਡ ਵੇਲੇ 1947 ਤੋਂ ਹੀ ਸਿਆਸਤ ਵਿੱਚ ਸਰਗਰਮ ਹੋ ਗਏ ਸੀ। ਉਹ ਸਭ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਬਣੇ।
ਇਹ ਵੀ ਪੜ੍ਹੋ : ਕੈਨੇਡਾ ‘ਚ ਪਹਿਲੇ ਦਸਤਾਰਧਾਰੀ MP ਗੁਰਬਖ਼ਸ਼ ਸਿੰਘ ਮੱਲ੍ਹੀ ਦੇ ਨਾਮ ‘ਤੇ ਵੱਡਾ ਐਲਾਨ
ਬਾਦਲ ਸਾਹਿਬ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਸ ਵੇਲੇ ਉਹ ਸਭ ਤੋਂ ਛੋਟੀ ਉਮਰ ਵਿੱਚ ਬਣਨ ਵਾਲੇ ਸੀ.ਐੱਮ. ਸਨ। ਮਾਰਚ 2012 ਵਿੱਚ ਉਹ ਪੰਜਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ। ਉਨ੍ਹਾਂ ਨੂੰ 2015 ਵਿੱਚ ਉਸ ਵੇਲੇ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਪਦਮ ਵਿਭੂਸ਼ਣ ਨਾਲ ਸਨਮਾਨਤ ਵੀ ਕੀਤਾ ਗਿਆ ਸੀ।